ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ ਤੋਂ ਸੜੀ ਹੋਈ ਕਾਰ ਮਿਲੀ ਹੈ। ਮ੍ਰਿਤਕਾਂ ਦੀ ਪਛਾਣ 24 ਸਾਲ ਦੀ ਸੁਖਜੀਤ ਕੌਰ ਤੇ 23 ਸਾਲ ਦੇ ਮੁੰਡਾ ਗਗਨਦੀਪ ਕੌਰ ਵਜੋਂ ਹੋਈ ਹੈ ਜਿਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਹੈ।
ਹਾਦਸੇ ਮਗਰੋਂ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਥੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕੈਨੇਡਾ ਦੇ ਸਰੀ ਵਿਚ 124 ਸਟਰੀਟ ਤੇ 88 ਐਵੇਨਿਊ ਨੇੜੇ ਵਾਲਮਾਰਟ ਸਟੋਰ ਦੀ ਪਾਰਕਿੰਗ ਵਿਚ ਇਹ ਘਟਨਾ ਵਾਪਰੀ। ਦੋਵੇਂ ਡੈਲਟਾ ਦੇ ਵਸਨੀਕ ਸਨ। ਰਿਪੋਰਟ ਮੁਤਾਬਕ ਉਹ ਲਾਲ ਰੰਗ ਦੀ ਫੋਰਡ ਮਸਟੈਗ ਕਾਰ ਵਿਚ ਬੈਠੇ ਹੋਏ ਸਨ।
ਇਹ ਵੀ ਪੜ੍ਹੋ : ਪਟਿਆਲਾ : 6 ਫੁੱਟ ਦੇ ਹੱਟੇ-ਕੱਟੇ ਸ਼ਖਸ ਦਾ ਬੇਰਹਿਮੀ ਨਾਲ ਕ.ਤ/ਲ, 8 ਸਾਲਾ ਮਾਸੂਮ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਵੱਲੋਂ ਪੀੜਤਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਦੋਵੇਂ ਦੇ ਗੰਭੀਰ ਸੱਟਾਂ ਲੱਗਣ ਕਰਕੇ ਦੋਵਾਂ ਨੇ ਦਮ ਤੋੜ ਦਿੱਤਾ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹਮਲਾਵਰਾਂ ਨੇ ਗੋਲੀਬਾਰੀ ਕਰਨ ਮਗਰੋਂ ਸਬੂਤ ਨਸ਼ਟ ਕਰਨ ਲਈ ਉਨ੍ਹਾਂ ਦੇ ਵਾਹਨ ਨੂੰ ਵੀ ਅੱਗ ਲਗਾ ਦਿੱਤੀ। ਪੁਲਿਸ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੀਸੀਟੀਵੀ ਫੁਟੇਜ ਉਨ੍ਹਾਂ ਤੱਕ ਪਹੁੰਚਾਉਣ ਵਿਚ ਮਦਦ ਕਰਨ ਤਾਂ ਜੋ ਸ਼ੱਕੀਆਂ ਦੀ ਪਛਾਣ ਹੋ ਸਕੇ ਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








