ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਲਗਾਤਾਰ ਹਲਚਲ ਜਾਰੀ ਹੈ। ਵੱਡੇ-ਵੱਡੇ ਲੀਡਰ ਆਪਣੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ, ਇਸੇ ਲੜੀ ਵਿਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ।

ਹਰਦਿਆਲ ਕੰਬੋਜ ਅੱਜ ਸ਼ਾਮ ਬੀਜੇਪੀ ਦੇ ਚੰਡੀਗੜ੍ਹ ਦਫਤਰ ਵਿਚ ਪਹੁੰਚੇ, ਜਿਥੇ ਬੀਜੇਪੀ ਸੂਬਾ ਪ੍ਰਧਾਨ ਕੇਵਲ ਢਿੱਲੋਂ ਤੇ ਸੂਬਾ ਇੰਚਾਰਜ ਸਤੀਸ਼ ਪੂਨੀਆ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਦੱਸ ਦੇਈਏ ਕਿ ਕੰਬੋਜ ਹਲਕਾ ਰਾਜਪੁਰਾ ਤੋਂ 2012 ਤੇ 2017 ‘ਚ ਵਿਧਾਇਕ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ PCS-2025 ਮੇਨਜ਼ ਨਤੀਜਿਆਂ ‘ਤੇ ਹਾਈਕੋਰਟ ਨੇ ਲਾਈ ਰੋਕ, ਕਮਿਸ਼ਨ ਤੋਂ ਪੂਰਾ ਰਿਕਾਰਡ ਤਲਬ
ਜਦੋਂ ਉਨ੍ਹਾਂ ਤੋਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਦੇ ਇਸ ਫੈਸਲੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇ ਅੱਜ ਪੰਜਾਬ ਨੂੰ ਬਚਾਉਣਾ ਹੈ ਤਾਂ ਕੇਂਦਰ ਦੀ ਸਪੋਰਟ ਤੋਂ ਬਿਨਾਂ ਪੰਜਾਬ ਨਹੀਂ ਬਚ ਸਕਦਾ। ਉਨ੍ਹਾਂ ਕਿਹਾ ਕਿ ਮੈਂ ਬਹੁਤ ਸੋਚ-ਸਮਝ ਕੇ ਇਹ ਫੈਸਲਾ ਲਿਆ ਹੈ ਕਿ ਪੰਜਾਬ ਨੂੰ ਬਚਾਉਣ ਲਈ ਸਾਨੂੰ ਭਾਜਪਾ ਵਿਚ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








