ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ ਪੁਲਿਸ ਵੱਲੋਂ ਗੋਲਡੀ ਬਰਾੜ ਦੀ ਜਾਣਕਾਰੀ ਦੇਣ ਵਾਲੇ ‘ਤੇ 2.5 ਲੱਖ ਡਾਲਰ ਦਾ ਇਨਾਮ ਰੱਖਿਆ ਗਿਆ ਹੈ। ਦੱਸ ਦੇਈਏ ਕਿ ਭਾਰਤ ਵਿਚ ਕਈ ਮਾਮਲਿਆਂ ਵਿਚ ਲੋੜੀਂਦਾ ਗੋਲਡੀ ਬਰਾੜ ‘ਤੇ ਕੈਨੇਡਾ ਪੁਲਿਸ ਨੇ 2.5 ਲੱਖ ਡਾਲਰ ਦਾ ਇਨਾਮ ਐਲਾਨਿਆ ਹੈ। ਇਹ ਰਕਮ ਉਸ ਨੂੰ ਦਿੱਤੀ ਜਾਵੇਗੀ ਜੋ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰਵਾਉਣ ਵਿਚ ਮਦਦ ਕਰੇਗਾ।
ਭਾਰਤ ਤੋਂ ਫਰਾਰ ਚੱਲ ਰਿਹਾ ਭਗੌੜਾ ਗੈਂਗਸਟਰ ਗੋਲਡੀ ਬਰਾੜ 25 ਮੋਸਟ ਵਾਂਟੇਡ ਗੈਂਗਸਟਰਾਂ ਦੀ ਲਿਸਟ ‘ਚ ਪਹਿਲੇ ਨੰਬਰ ‘ਤੇ ਨਾਂਅ ਹੈ। ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਈ ਵੀ ਭਰੋਸੇਯੋਗ ਜਾਣਕਾਰੀ ਸਾਂਝੀ ਕਰਨ ਤਾਂ ਜੋ ਪੁਲਿਸ ਨੂੰ ਉਸ ਦੀ ਭਾਲ ਕਰਨ ਵਿਚ ਮਦਦ ਮਿਲ ਸਕੇ। ਐਲਾਨ 2 ਨਵੰਬਰ 2027 ਤੱਕ ਲਾਗੂ ਰਹੇਗਾ। ਜੋ ਕੋਈ ਵੀ ਗੋਲਡੀ ਬਰਾੜ ਬਾਰੇ ਜਾਣਕਾਰੀ ਮੁਹੱਈਆ ਕਰਵਾਏਗਾ ਜਿਸ ਨਾਲ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕੇ, ਉਸ ਨੂੰ 2.5 ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ।
ਗੋਲਡੀ ਬਰਾੜ ਦਾ ਅਸਲੀ ਨਾਂ ਸਤਿੰਦਰਜੀਤ ਸਿੰਘ ਹੈ। ਸਾਲ 2023 ਵਿਚ ਸੁਖਦੂਲ ਸਿੰਘ ਦੇ ਕਤਲ ਮਾਮਲੇ ਵਿਚ ਵਿਨੀਪੇਗ ਪੁਲਿਸ ਨੂੰ ਉਸ ਦੀ ਭਾਲ ਹੈ। ਸੁਖਦੂਲ ਦਾ 20 ਸਤੰਬਰ 2023 ਨੂੰ ਹੈਜੇਲਟਨ ਡਰਾਈਵ ਦੇ 200 ਬਲਾਕ ਵਿਚ ਸਥਿਤ ਘਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ 23 ਫਰਵਰੀ 2026 ਨੂੰ ਗੈਂਗਸਟਰ ਗੋਲਡੀ ਬਰਾੜ ਤੇ ਕਰਨਬੀਰ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਸਨ। ਦੋਵਾਂ ‘ਤੇ ਫਸਟ ਡਿਗਰੀ ਮਰਡਰ ਤੇ ਕਤਲ ਦੀ ਸਾਜਿਸ਼ ਰਚਣ ਦਾ ਦੋਸ਼ ਹੈ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਕੱਲ੍ਹ ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ
ਦੱਸ ਦੇਈਏ ਕਿ ਅਮਰੀਕੀ ਜਾਂਚ ਏਜੰਸੀ FBI ਨੇ ਵੀ ਗੋਲਡੀ ਬਰਾੜ ‘ਤੇ 10 ਲੱਖ ਅਮਰੀਕੀ ਡਾਲਰ ਦਾ ਇਨਾਮ ਐਲਾਨਿਆ ਹੈ। FBI ਨੇ 28 ਸਤੰਬਰ ਨੂੰ ਉਸ ਨੂੰ ਆਪਣੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਸੀ। ਏਜੰਸੀ ਨੇ ਕਿਹਾ ਸੀ ਕਿ ਗੋਲਡੀ ਨੂੰ ਫੜਵਾਉਣ ਵਿਚ ਮਦਦਗਾਰ ਜਾਣਕਾਰੀ ਦੇਣ ਵਾਲੇ ਨੂੰ ਇਹ ਰਕਮ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








