ਲੁਧਿਆਣਾ ਦੇ ਕਸਬਾ ਖੰਨਾ ਦੇ ਦੋਰਾਹਾ ਵਿਚ ਪਰਾਲੀ ਨੂੰ ਲਾਈ ਅੱਗ ਕਰਕੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਮਹਿਲਾ ਦੀ ਜਾਨ ਚਲੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਸੀ। ਅੱਗ ਕਰਕੇ ਧੂੰਆਂ ਹੋਇਆ ਤੇ ਧੂੰਆਂ ਕਰਕੇ 2 ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ। ਪਤੀ-ਪਤਨੀ ਖੇਤਾਂ ਵਿਚ ਅੱਗ ਲਾਈ ਪਰਾਲੀ ਵਿਚ ਡਿੱਗ ਜਾਂਦੇ ਹਨ।
ਦੋਵੇਂ ਪਤੀ-ਪਤਨੀ ਬੁਰੀ ਤਰ੍ਹਾਂ ਝੁਲਸ ਜਾਂਦੇ ਹਨ ਪਰ ਦੁਖਦ ਗੱਲ ਹੈ ਕਿ ਪਤਨੀ ਦੀ ਝੁਲਸਣ ਕਰਕੇ ਮੌਤ ਹੋ ਜਾਂਦੀ ਹੈ। ਜਦੋਂ ਕਿ ਪਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ। ਪਿੰਡ ਸ਼ਾਹਕੋਟ ਦਾ ਰਹਿਣ ਵਾਲਾ ਸ਼ਖਸ ਨਾਗਿੰਦਰ ਸਿੰਘ ਆਪਣੀ ਪਤਨੀ ਮਨਜੀਤ ਕੌਰ ਦੇ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਦੂਜੇ ਪਾਸਿਓਂ ਪਾਇਲ ਵਾਸੀ ਜਸਪਾਲ ਸਿੰਘ ਆਪਣੀ ਪਤਨੀ ਨਾਲ ਬਾਈਕ ‘ਤੇ ਆ ਰਿਹਾ ਸੀ ਤੇ ਜਦੋਂ ਦੋਵੇਂ ਮੋਟਰਸਾਈਕਲ ਪਿੰਡ ਜੈਪੁਰਾ ਕੋਲ ਪਹੁੰਚੇ ਤਾਂ ਕਿਸਾਨ ਵੱਲੋਂ ਖੇਤਾਂ ਵਿਚ ਅੱਗ ਲਗਾਈ ਗਈ ਸੀ ਜਿਸ ਕਰਕੇ ਸੜਕ ‘ਤੇ ਧੂੰਏਂ ਦਾ ਗੁਬਾਰ ਫੈਲ ਗਿਆ ਤੇ ਸੜਕ ‘ਤੇ ਕੁਝ ਨਜ਼ਰ ਨਹੀਂ ਆ ਰਿਹਾ ਸੀ ਤੇ ਸਾਹਮਣਿਓਂ ਆ ਰਹੇ ਵਾਹਨਾਂ ਦਾ ਵੀ ਪਤਾ ਨਹੀਂ ਲੱਗ ਰਿਹਾ ਸੀ। ਜਿਸ ਕਰਕੇ ਦੋਵੇਂ ਬਾਈਕਾਂ ਦੀ ਆਪਸ ਵਿਚ ਟੱਕਰ ਹੋ ਜਾਂਦੀ ਹੈ ਤੇ ਪਤੀ-ਪਤਨੀ ਦੋਵੇਂ ਅੱਗ ਵਿਚ ਜਾ ਡਿੱਗਦੇ ਹਨ ਤੇ ਬੁਰੀ ਤਰ੍ਹਾਂ ਝੁਲਸ ਜਾਂਦੇ ਹਨ।
ਇਹ ਵੀ ਪੜ੍ਹੋ : ਅੱਜ SGPC ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ, ਸੁਖਬੀਰ ਬਾਦਲ ਵੱਲੋਂ ਐਲਾਨੇ ਨਾਂ ‘ਤੇ ਮੈਂਬਰ ਦੇਣਗੇ ਸਹਿਮਤੀ
ਦੂਜੇ ਬਾਈਕ ‘ਤੇ ਸਵਾਰ ਜਸਪਾਲ ਸਿੰਘ ਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਦੋਹਾਂ ਨੂੰ ਦੋਰਾਹਾ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਖੇਤ ਮਾਲਕ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਾਲੀ ਨੂੰ ਅੱਗ ਲਾਉਣ ਕਰਕੇ ਸੜਕ ‘ਤੇ ਧੂੰਆਂ ਹੋਇਆ ਤੇ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਿਸਾਨ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








