ਜਲੰਧਰ ਦੇ ਫਿਲੌਰ ਤੋਂ ਲੁਧਿਆਣਾ ਜਾਣ ਵਾਲੀ ਜੀਟੀ ਰੋਡ ‘ਤੇ ਅੱਜ ਸਵੇਰੇ ਵੱਡਾ ਸੜਕ ਹਾਦਸਾ ਵਾਪਰ ਗਿਆ। ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਕਾਰ ਜਾ ਟਕਰਾਈ । ਇਸ ਟੱਕਰ ਵਿਚ ਕਾਰ ਸਵਾਰ 3 ਲੋਕ ਜ਼ਖਮੀ ਹੋ ਗਏ ਹਨ। ਗਨਮੀਤ ਰਹੀ ਕਿ ਹਾਦਸੇ ਵਿਚ ਕਿਸੇ ਦੀ ਜਾਨ ਨਹੀਂ ਗਈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਫਿਲੌਰ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ ਲਗਭਗ 3 ਵਜ ਕੇ 40 ਮਿੰਟ ‘ਤੇ ਹੋਇਆ। ਮਹਿੰਦਰਾ ਕਾਰ ਫਿਲੌਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ। ਕਾਰ ਚਾਲਕ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਇਕ ਲੋਕ ਗਾਇਕ ਦੇ ਪ੍ਰੋਗਰਾਮ ਤੋਂ ਵਾਪਸ ਘਰ ਪਰਤ ਰਹੇ ਸਨ।
ਸਫਰ ਦੌਰਾਨ ਸਵੇਰ ਦੇ ਸਮੇਂ ਕਾਰ ਚਾਲਕ ਨੂੰ ਅਚਾਨਕ ਨੀਂਦ ਦੀ ਝਪਕੀ ਆ ਗਈ। ਇਸ ਨਾਲ ਕਾਰ ਬੁਰੀ ਤਰ੍ਹਾਂ ਬੇਕਾਬੂ ਹੋ ਗਈ ਤੇ ਸੜਕ ਕਿਨਾਰੇ ਸਹੀ ਤਰੀਕੇ ਨਾਲ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ। ਟੀਮ ਨੇ ਐਂਬੂਲੈਂਸ ਨੂੰ ਮੌਕੇ ‘ਤੇ ਬੁਲਾਇਆ ਤੇ ਜ਼ਖਮੀਆਂ ਨੂੰ ਫਿਲੌਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : 6ਵੀਂ ਵਾਰ ਹਰਜਿੰਦਰ ਸਿੰਘ ਧਾਮੀ ਬਣੇ SGPC ਪ੍ਰਧਾਨ, ਸਰਬਸੰਮਤੀ ਨਾਲ ਚੁਣਿਆ ਗਿਆ ਪ੍ਰਧਾਨ
ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਇਸ ਦੁਰਘਟਨਾ ਦੀ ਸੂਚਨਾ ਫੋਨ ਰਾਹੀਂ ਫਿਲੌਰ ਪੁਲਿਸ ਥਾਣੇ ਨੂੰ ਵੀ ਦਿੱਤੀ। ਹਾਈਵੇ ‘ਤੇ ਆਵਾਜਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਟੀਮ ਨੇ ਟੋ-ਵੈਨ ਦੀ ਮਦਦ ਨਾਲ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਕਿਨਾਰੇ ਕਰਵਾਇਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








