ਹਲਕਾ ਸੁਲਤਾਨਪੁਰ ਲੋਧੀ ਤੋਂ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰਖਪੁਰੀਆ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸਿਆਸੀ ਜੀਵਨ ਦੀ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਵਰਲਡ ਕੱਪ ਦੇ ਬੈਸਟ ਸਟੌਪਰ ਰਹੇ ਅਤੇ ਮੌਜੂਦਾ ਸਮੇਂ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਸੇਵਾਵਾਂ ਨਿਭਾਅ ਰਹੇ ਯਾਦਵਿੰਦਰ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਨਾਲ ਪੰਜਾਬ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਵਰਗੇ ਖੇਡ ਖੇਤਰ ਨਾਲ ਜੁੜੇ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਮੁਹਿੰਮ ਨੂੰ ਹੋਰ ਬਲ ਮਿਲੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਕਿਰਨਜੀਤ ਕੌਰ ਅਤੇ ਸੰਗਠਨ ਇੰਚਾਰਜ ਸੰਨੀ ਰੱਤੜਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਪਾਰਟੀ ਆਗੂਆਂ ਵੱਲੋਂ ਯਾਦਾ ਸੁਰਖਪੁਰੀਆ ਦਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਏਅਰਪੋਰਟ ਲੈ ਕੇ ਪਹੁੰਚੀ ਪੰਜਾਬ ਪੁਲਿਸ, ਤਸਵੀਰਾਂ ਆਈਆਂ ਸਾਹਮਣੇ
ਜ਼ਿਕਰਯੋਗ ਹੈ ਕਿ ਯਾਦਾ ਸੁਰਖਪੁਰੀਆ ਸਿਰਫ਼ ਕਬੱਡੀ ਦੇ ਮੈਦਾਨ ਵਿੱਚ ਹੀ ਆਪਣੀ ਪਛਾਣ ਨਹੀਂ ਰੱਖਦੇ, ਸਗੋਂ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਵੀ ਸਥਾਨਕ ਪੱਧਰ ‘ਤੇ ਸੇਵਾਵਾਂ ਨਿਭਾਅ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








