ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾਇਆ ਹੈ, ਪਰ ਉਦੋਂ ਤੋਂ ਉਨ੍ਹਾਂ ਦੇ ਬਾਇਓਮੈਟ੍ਰਿਕਸ ਅੱਪਡੇਟ ਨਹੀਂ ਕਰਵਾਏ ਤਾਂ ਤੁਹਾਡੇ ਲਈ ਰਾਹਤ ਭਰੀ ਖਬਰ ਹੈ। ਹੁਣ ਤੁਹਾਨੂੰ ਬੱਚਿਆਂ ਦੀ ਬਾਇਓਮੈਟ੍ਰਿਕਸ ਅਪਡੇਟ ਕਰਵਾਉਣ ਲਈ ਕਿਤੇ ਜਾਣ ਦੀ ਲੋੜ ਨਹੀਂ, ਬੱਚਿਆਂ ਦੇ ਸਕੂਲ ਵਿਚ ਹੀ ਇਸ ਦੇ ਲਈ ਕੈਂਪ ਲਾਏ ਜਾ ਰਹੇ ਹਨ, ਇਸ ਦੇ ਨਾਲ UIDAI ਨੇ 5 ਤੋਂ 17 ਸਾਲ ਤੱਕ ਦੇ ਬੱਚਿਆਂ ਲਈ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਨੂੰ ਵੀ ਅਗਲੇ ਸਾਲ ਤੱਕ ਮੁਆਫ ਕਰ ਦਿੱਤਾ ਹੈ।

ਦੱਸ ਦੇਈਏ ਕਿ ਬੱਚੇ ਦੀ ਉਮਰ ਵਧਣ ਦੇ ਨਾਲ ਉਂਗਲੀਆਂ ਦੇ ਨਿਸ਼ਾਨ, ਅੱਖਾਂ ਦੀ ਪੁਤਲੀ ਤੇ ਚਿਹਰੇ ਦੀ ਪਛਾਣ ਵਿਚ ਬਦਲਾਅ ਹੁੰਦਾ ਹੈ। ਅਜਿਹੇ ਵਿਚ ਪੁਰਾਣੇ ਬਾਇਓਮੈਟ੍ਰਿਕ ਰਿਕਾਰਡਨਾਲ ਆਧਾਰ ਪਛਾਣ ਵਿਚ ਪ੍ਰੇਸ਼ਾਨੀ ਆ ਸਕਦੀ ਹੈ। ਇਸੇ ਕਾਰਨ 5 ਸਾਲ ਤੇ ਫਿਰ 15 ਸਾਲ ਦੀ ਉਮਰ ਵਿਚ ਬੱਚਿਆਂ ਦਾ ਆਧਾਰ ਬਾਇਓਮੈਟ੍ਰਿਕ ਅਪਡੇਟ ਕਰਾਉਣਾ ਜ਼ਰੂਰੀ ਹੁੰਦਾ ਹੈ। ਭਾਰਤ ਦੀ ਵਿਲੱਖਣ ਪਛਾਣ ਅਥਾਰਟੀ (UIDAI) ਨੇ 30 ਸਤੰਬਰ, 2027 ਤੱਕ 5 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਲਈ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ (MBU) ਫੀਸ ਮੁਆਫ ਕਰ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਮਾਪੇ ਇਸ ਸਮੇਂ ਦੌਰਾਨ ਬਿਨਾਂ ਭੁਗਤਾਨ ਕੀਤੇ ਆਪਣੇ ਬੱਚਿਆਂ ਦੇ ਬਾਇਓਮੈਟ੍ਰਿਕਸ ਅੱਪਡੇਟ ਕਰ ਸਕਦੇ ਹਨ।
ਇਹ ਵੀ ਪੜ੍ਹੋ : ਸਕੂਲ ਤੋਂ ਪਰਤ ਰਹੀ ਬੱਚੀ ਨੂੰ ਕਾਰ ਨੇ ਮਾਰੀ ਟੱਕਰ, ਪੁਲਿਸ ਮੁਲਾਜ਼ਮ ‘ਤੇ ਨਸ਼ੇ ‘ਚ ਗੱਡੀ ਚਲਾਉਣ ਦੇ ਇਲਜ਼ਾਮ
ਬੱਚਿਆਂ ਦੇ ਆਧਾਰ ਅੱਪਡੇਟ ਲਈ ਸਕੂਲਾਂ ਵਿੱਚ ਕੈਂਪ ਲਾਏ ਜਾ ਰਹੇ ਹਨ। ਇਸ ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਖਰੇ ਆਧਾਰ ਕੇਂਦਰਾਂ ‘ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। ਉਹ ਸਕੂਲ ਕੈਂਪ ਦੌਰਾਨ ਹੀ ਇਸ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ। ਕੈਂਪ ਦੇ ਸਮੇਂ ਬਾਰੇ ਜਾਣਕਾਰੀ ਸਕੂਲ ਪ੍ਰਿੰਸੀਪਲ ਜਾਂ ਪ੍ਰਸ਼ਾਸਨ ਤੋਂ ਲਈ ਜਾ ਸਕਦੀ ਹੈ।
ਦੱਸ ਦੇਈਏ ਕਿ ਬੱਚਿਆਂ ਦੇ ਬਾਇਓਮੈਟ੍ਰਿਕਸ ਨੂੰ ਸਮੇਂ ਸਿਰ ਅੱਪਡੇਟ ਨਾ ਕਰਨ ਨਾਲ ਭਵਿੱਖ ਵਿੱਚ ਆਧਾਰ ਤਸਦੀਕ ਦੌਰਾਨ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਹ ਸਕੂਲ ਨਾਲ ਜੁੜੇ ਕੰਮਾਂ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਸਕਾਲਰਸ਼ਿਪਾਂ ਅਤੇ ਆਧਾਰ ਪਛਾਣ ਤਸਦੀਕ ਦੀ ਲੋੜ ਵਾਲੀਆਂ ਸੇਵਾਵਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ, ਮਾਪਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਦੇ ਬਾਇਓਮੈਟ੍ਰਿਕਸ ਢੁਕਵੀਂ ਉਮਰ ‘ਤੇ ਅੱਪਡੇਟ ਕੀਤੇ ਜਾਣ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








