ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੇ ਨਾਲ ਵੱਡਾ ਹਾਦਸਾ ਵਾਪਰਿਆ ਹੈ। ਸਮਾਣਾ-ਪਾਤੜਾਂ ਰੋਡ ‘ਤੇ ਪਿੰਡ ਪ੍ਰੇਮਸਿੰਘ ਵਾਲਾ ਨੇੜੇ ਵਾਪਰੇ ਸੜਕ ਹਾਦਸੇ ਨੇ ਇਕ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਦਿੱਤੀਆਂ। ਤੇਜ਼ ਰਫਤਾਰ ਟਿੱਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿਚ ਬੈਠੇ ਲੋਕਾਂ ਵਿਚ ਚੀਕ-ਚਿਹਾੜਾ ਮਚ ਗਿਆ। ਹਾਦਸੇ ਵਿਚ ਇਕ ਔਰਤ ਦੇ ਸਾਹ ਨਿਕਲ ਗਏ। ਜਦੋਂ ਕਿ 8 ਔਰਤਾਂ ਸਣੇ 9 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਸਾਰੇ ਜ਼ਖਮੀ ਸੰਗਰੂਰ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਦੇ ਰਹਿਣ ਵਾਲੇ ਹਨ। ਮੱਥਾ ਟੇਕਣ ਲਈ ਉਹ ਘਰੋਂ ਨਿਕਲੇ ਸਨ। ਸਾਰੇ ਜ਼ਖਮੀਆਂ ਨੂ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ SSF ਫੋਰਸ ਮੌਕੇ ‘ਤੇ ਪਹੁੰਚੀ ਤੇ ਸਾਰੇ ਜ਼ਖਮੀਆਂ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਜਿਥੇ ਮੁੱਢਲੇ ਇਲਾਜ ਮਗਰੋਂ ਸਾਰੇ ਜ਼ਖਮੀਆਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : PPSC ਭਰਤੀ ਮਾਮਲੇ ‘ਚ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ, ਕੋਰਟ ਨੇ ਸੀਲਬੰਦ ਲਿਫਾਫੇ ‘ਚ ਮੰਗਿਆ ਸਾਰਾ ਰਿਕਾਰਡ
ਹਾਦਸੇ ਦੇ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਵੇਰੇ 6.15 ਵਜੇ ਸਾਨੂੰ ਹਾਦਸੇ ਦੀ ਸੂਚਨਾ ਮਿਲੀ। ਕਾਰ ਵਿਚ ਡਰਾਈਵਰ ਸਣੇ 8 ਔਰਤਾਂ ਸਨ। ਟਿੱਪਰ ਨੇ ਗੱਡੀ ਨੂੰ ਟੱਕਰ ਮਾਰੀ ਜਿਸ ਕਰਕੇ ਇਹ ਹਾਦਸਾ ਵਾਪਰਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









