ਸਰਦੀਆਂ ਦੇ ਮੌਸਮ ਦੌਰਾਨ ਸਰੀਰ ਨੂੰ ਸਿਹਤਮੰਦ ਰੱਖਣ ਅਤੇ ਇਨਫੈਕਸ਼ਨਾਂ ਤੋਂ ਬਚਾਉਣ ਲਈ ਆਪਣੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਸਮ ਦੌਰਾਨ ਸਰੀਰ ਨੂੰ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰਨ ਵਾਲੇ ਭੋਜਨਾਂ ਨੂੰ ਸ਼ਾਮਲ ਕਰਨਾ ਫਾਇਦੇਮੰਦ ਹੋ ਸਕਦਾ ਹੈ। ਆਂਵਲਾ ਇਨ੍ਹਾਂ ਵਿੱਚੋਂ ਇੱਕ ਹੈ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਆਂਵਲਾ, ਜੋਕਿ ਸਿਹਤ ਲਈ ਕਈ ਤਰੀਕਿਆਂ ਨਾਲ ਫਾਇਦੇਮੰਦ ਮੰਨਿਆ ਜਾਂਦਾ ਹੈ।
ਲੋਕ ਆਂਵਲਾ ਕੈਂਡੀ ਸਮੇਤ ਵੱਖ-ਵੱਖ ਰੂਪਾਂ ਵਿੱਚ ਖਾਂਦੇ ਹਨ। ਆਂਵਲਾ ਕੈਂਡੀ ਇੱਕ ਇਮਿਊਨਿਟੀ ਬੂਸਟਰ ਵਜੋਂ ਵੀ ਕੰਮ ਕਰਦੀ ਹੈ ਅਤੇ ਇਸ ਨੂੰ ਸਨੈਕ ਵਜੋਂ ਵੀ ਖਾਧਾ ਜਾ ਸਕਦਾ ਹੈ। ਡਾ. ਹਤਿੰਦਰ ਜੀਤ ਸਿੰਘ ਸੇਠੀ, ਫੋਰਟਿਸ ਹਸਪਤਾਲ, ਮਾਨੇਸਰ ਦੇ ਇੰਟਰਨਲ ਮੈਡੀਸਨ ਦੇ ਡਾਇਰੈਕਟਰ ਇਸਦੇ ਫਾਇਦੇ ਦੱਸਦੇ ਹਨ।

ਆਂਵਲਾ ਕੈਂਡੀ ਦੇ ਫਾਇਦੇ
ਆਂਵਲਾ ਕੈਂਡੀ ਵਿੱਚ ਮੌਜੂਦ ਵਿਟਾਮਿਨ ਸੀ ਸਰੀਰ ਦੇ ਇਮਿਊਨ ਸਿਸਟਮ ਨੂੰ ਵਧੀਆ ਢੰਗ ਨਾਲ ਕੰਮ ਕਰਨ ਵਿੱਚ ਮਦਦ ਕਰਦਾ ਹੈ। ਇਹ ਆਕਸੀਡੇਟਿਵ ਤਣਾਅ ਕਾਰਨ ਹੋਣ ਵਾਲੇ ਨੁਕਸਾਨ ਤੋਂ ਸਰੀਰ ਦੇ ਸੈੱਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ ਸੀ ਕੋਲੇਜਨ ਦੇ ਉਤਪਾਦਨ ਅਤੇ ਆਇਰਨ ਦੇ ਸੋਖਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਆਂਵਲਾ ਕੈਂਡੀ ਵਿੱਚ ਮੌਜੂਦ ਪੌਲੀਫੇਨੋਲ ਅਤੇ ਹੋਰ ਐਂਟੀਆਕਸੀਡੈਂਟ ਤੱਤ ਸਰੀਰ ਵਿੱਚ ਸੋਜਸ਼ ਅਤੇ ਫ੍ਰੀ ਰੈਡੀਕਲਸ ਦੇ ਪ੍ਰਭਾਵਾਂ ਨੂੰ ਘਟਾਉਣ ਵਿੱਚ ਮਦਦ ਕਰ ਸਕਦੇ ਹਨ। ਇਸ ਵਿੱਚ ਫਾਈਬਰ ਵੀ ਹੁੰਦਾ ਹੈ, ਜੋ ਇੱਕ ਸਿਹਤਮੰਦ ਪਾਚਨ ਪ੍ਰਣਾਲੀ ਨੂੰ ਬਣਾਈ ਰੱਖਣ ਅਤੇ ਸ਼ੌਚ ਤਿਆਗ ਨੂੰ ਸੌਖਾ ਬਣਾਉਣ ਵਿਚ ਮਦਦਗਾਰ ਹੈ।
ਇਹ ਸਾਵਧਾਨੀਆਂ ਵਰਤੋ
ਹਾਲਾਂਕਿ, ਆਂਵਲਾ ਕੈਂਡੀ ਦਾ ਸੇਵਨ ਕਰਦੇ ਸਮੇਂ ਕੁਝ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਬਹੁਤ ਸਾਰੀਆਂ ਬਾਜ਼ਾਰ ਵਿਚ ਮਿਲਣ ਵਾਲੀਆਂ ਆਂਵਲਾ ਕੈਂਡੀਆਂ ਵਿੱਚ ਜ਼ਿਆਦਾ ਮਾਤਰਾ ਵਿੱਚ ਖੰਡ ਹੁੰਦੀ ਹੈ। ਇਸ ਲਈ ਸ਼ੂਗਰ ਵਾਲੇ ਲੋਕਾਂ ਅਤੇ ਆਪਣੇ ਭਾਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਇਸ ਦੀ ਵਰਤੋਂ ਸੀਮਤ ਕਰਨੀ ਚਾਹੀਦੀ ਹੈ।
ਬਿਨਾਂ ਖੰਡ ਦੇ ਆਂਵਲਾ ਕੈਂਡੀ ਇੱਕ ਬਿਹਤਰ ਵਿਕਲਪ ਹੋ ਸਕਦਾ ਹੈ। ਇਹ ਸਮਝਣਾ ਵੀ ਜ਼ਰੂਰੀ ਹੈ ਕਿ ਆਂਵਲਾ ਕੈਂਡੀ ਜ਼ੁਕਾਮ ਜਾਂ ਹੋਰ ਲਾਗਾਂ ਦਾ ਇਲਾਜ ਨਹੀਂ ਹੈ। ਇਸ ਨੂੰ ਸੰਤੁਲਿਤ ਖੁਰਾਕ ਦੇ ਹਿੱਸੇ ਵਜੋਂ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਲੋੜੀਂਦੀ ਨੀਂਦ, ਰੈਗੂਲਰ ਕਸਰਤ, ਭਰਪੂਰ ਪਾਣੀ ਅਤੇ ਪੌਸ਼ਟਿਕ ਖੁਰਾਕ ਇੱਕ ਸਿਹਤਮੰਦ ਇਮਿਊਨ ਸਿਸਟਮ ਨੂੰ ਬਣਾਈ ਰੱਖਣ ਵਿੱਚ ਮਦਦ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








