ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਭਾਜਪਾ ਦੀ ਅਹਿਮ ਬੈਠਕ ਚੱਲ ਰਹੀ ਹੈ। ਦੋਹਾ ਪਾਰਟੀਆਂ ਦੇ ਗਠਜੋੜ ਦੇ ਐਲਾਨ ਤੋਂ ਪਹਿਲਾਂ ਅਹਿਮ ਬੈਠਕ ਜਾਰੀ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੁਨੀਲ ਜਾਖੜ ਮੀਟਿੰਗ ਵਿੱਚ ਸ਼ਾਮਲ ਹਨ।
ਮੀਡੀਆ ਰਿਪੋਰਟਾਂ ਮੁਤਾਬਕ, ਅੱਜ ਦੁਪਹਿਰ 1 ਵਜੇ ਦੇ ਕਰੀਬ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ-ਭਾਜਪਾ ਗੱਠਜੋੜ ਦਾ ਰਸਮੀ ਐਲਾਨ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਅਹਿਮ ਬੈਠਕ ਵਿੱਚ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਾਮਿਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








