ਅੰਮ੍ਰਿਤਸਰ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਮੰਗਲਵਾਰ ਸਵੇਰੇ 9 ਵਜੇ ਇੱਕ ਬੰਦੇ ਨੇ ਪਹਿਲਾਂ ਆਪਣੇ ਦੋ ਪਾਲਤੂ ਕੁੱਤਿਆਂ ਤੇ ਫਿਰ ਮਾਂ ਨੂੰ ਗੋਲੀ ਮਾਰ ਦਿੱਤੀ। ਇਸ ਮਗਰੋਂ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਘਟਨਾ ਵਿੱਚ ਚਾਰਾਂ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਭੁਪਿੰਦਰ ਕੌਰ ਵਜੋਂ ਹੋਈ ਹੈ। 50 ਸਾਲਾ ਹਰਪ੍ਰੀਤ ਸਿੰਘ ਲਗਭਗ ਪੰਜ ਸਾਲ ਪਹਿਲਾਂ ਇੰਗਲੈਂਡ ਤੋਂ ਵਾਪਸ ਆਇਆ ਸੀ। ਲੋਕਾਂ ਨੇ ਕਿਹਾ ਕਿ ਦੋਸ਼ੀ ਨਸ਼ੇ ਕਰਦਾ ਸੀ ਅਤੇ ਉਸ ਦੀ ਪਤਨੀ ਵੀ ਉਸ ਨੂੰ ਛੱਡ ਕੇ ਚਲੀ ਗਈ ਸੀ।

ਪਰਿਵਾਰਕ ਮੈਂਬਰਾਂ ਮੁਤਾਬਕ ਉਹ ਆਪਣੀ ਪਤਨੀ ਨੂੰ ਮਾਰਦਾ-ਕੁੱਟਦਾ ਸੀ, ਜੋ ਇਸ ਤੋਂ ਤੰਗ ਆ ਕੇ ਆਪਣੇ ਮਾਪਿਆਂ ਦੇ ਘਰ ਚਲੀ ਗਈ ਸੀ। ਵਿਆਹ ਦੇ ਲਗਭਗ ਡੇਢ ਮਹੀਨੇ ਬਾਅਦ ਉਨ੍ਹਾਂ ਦਾ ਤਲਾਕ ਹੋ ਗਿਆ ਅਤੇ ਉਦੋਂ ਤੋਂ ਉਹ ਮਾਨਸਿਕ ਤਣਾਅ ਅਤੇ ਡਿਪਰੈਸ਼ਨ ਵਿਚ ਸੀ।
ਐਸਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਦਾ ਪੁੱਤਰ ਹਰਪ੍ਰੀਤ ਸਿੰਘ ਆਪਣੇ ਪਰਿਵਾਰ ਨਾਲ ਜੁਝਾਰ ਸਿੰਘ ਐਵੇਨਿਊ ‘ਤੇ ਮਕਾਨ ਨੰਬਰ 182 ਵਿੱਚ ਰਹਿੰਦਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨਾਂ ਦੇ ਸਿਰ ਵਿੱਚ ਗੋਲੀ ਮਾਰੀ ਗਈ ਸੀ ਅਤੇ ਅਪਰਾਧ ਵਿੱਚ ਵਰਤਿਆ ਗਿਆ ਲਾਇਸੈਂਸੀ ਪਿਸਤੌਲ ਉਸ ਦੀ ਮਾਂ ਦੇ ਨਾਮ ‘ਤੇ ਸੀ।
ਐਫਐਸਐਲ ਟੀਮ ਘਟਨਾ ਸਥਾਨ ਦੀ ਜਾਂਚ ਕਰ ਰਹੀ ਹੈ ਅਤੇ ਪੁਲਿਸ ਨੇ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਪ੍ਰਾਪਤ ਕਰ ਲਈ ਹੈ। ਮ੍ਰਿਤਕ ਦੀ ਭੈਣ ਅਤੇ ਹੋਰ ਪਰਿਵਾਰਕ ਮੈਂਬਰ ਪਹੁੰਚ ਗਏ ਹਨ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ‘ਸਾਡਾ ਗਠਜੋੜ ਪੰਜਾਬ ਦੇ ਲੋਕਾਂ ਲਈ…’, SAD-BJP ਗਠਜੋੜ ‘ਤੇ PM ਨਰਿੰਦਰ ਮੋਦੀ ਦਾ ਵੱਡਾ ਬਿਆਨ
ਲੋਕਾਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪਹਿਲਾਂ ਡਿਪਰੈਸ਼ਨ ਤੋਂ ਪੀੜਤ ਸੀ, ਹਾਲਾਂਕਿ ਨਸ਼ੇ ਵਰਗੀ ਕਿਸੇ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ। ਉਹ ਪਹਿਲਾਂ ਇੰਗਲੈਂਡ ਵਿਚ ਰਹਿੰਦਾ ਸੀ ਤੇ ਸਾਲ 2021 ਵਿਚ ਵਾਪ ਪਰਤਿਆ ਸੀ। ਇਥੇ ਆਉਣ ਮਗਰੋਂ ਉਹ ਕੋਈ ਕੰਮ ਨਹੀਂ ਕਰਦਾ ਸੀ ਅਤੇ ਘਰ ਵਿਚ ਹੀ ਰਹਿੰਦਾ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









