ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿੱਚ ਵੀ ਠੰਡ ਦੇ ਨਾਲ ਸੰਘਣੀ ਧੁੰਦ ਵਧ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦੋਵਾਂ ਰਾਜਾਂ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 27 ਨਵੰਬਰ ਤੱਕ ਧੁੰਦ ਦੀ ਸਥਿਤੀ ਬਣੀ ਰਹਿ ਸਕਦੀ ਹੈ, ਜਦੋਂ ਕਿ ਹਿਮਾਚਲ ਪ੍ਰਦੇਸ਼ ਵਿੱਚ 26 ਨਵੰਬਰ ਤੱਕ।
ਧੁੰਦ ਕਾਰਨ ਸਵੇਰੇ ਸੜਕਾਂ ‘ਤੇ ਵਿਜ਼ੀਬਿਲਟੀ ਘੱਟ ਹੋਣ ਦੀ ਉਮੀਦ ਹੈ, ਜਿਸ ਨਾਲ ਡਰਾਈਵਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਵੇਰੇ ਗੱਡੀ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਧੀਰੇਂਦਰ ਸ਼ਾਸਤਰੀ ਦੀ ਅਲੋਚਨਾ ਮਗਰੋਂ ਬਾਬਾ ਰਾਮਦੇਵ ਨੇ ਦਿੱਤੀ ਸਫਾਈ, ਦੋਹਾਂ ਵਿਚਾਲੇ ਵਿਵਾਦ ਖ਼ਤਮ
26 ਅਤੇ 27 ਨਵੰਬਰ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਵੀ ਸੰਘਣੀ ਧੁੰਦ ਪੈਣ ਦੀ ਉਮੀਦ ਹੈ। ਮੌਸਮ ਵਿੱਚ ਬਦਲਾਅ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਸਵੇਰੇ ਅਤੇ ਰਾਤ ਨੂੰ ਠੰਢ ਦਾ ਪ੍ਰਭਾਵ ਵਧ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








