ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਆ ਰਹੇ ਹਨ। ਉਹ ਭਲਕੇ ਮੋਗਾ ‘ਚ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ‘ਚ ਸ਼ਾਮਲ ਹੋਣਗੇ।
ਇਸ ਦੌਰਾਨ ਲੁਧਿਆਣਾ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੀ ਟੀਮ ਨਾਲ ਵੀ ਅਹਿਮ ਬੈਠਕ ਕਰਨਗੇ। ਮੀਟਿੰਗ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਅਤੇ ਹੋਰ ਸਿਆਸੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ (AAP) ਵੱਲੋਂ 26 ਨਵੰਬਰ ਨੂੰ ਭਲਕੇ ਮੋਗਾ ਦੇ ਮਟਵਾਣੀ ਵਿਖੇ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਕਰਵਾਈ ਜਾ ਰਹੀ ਹੈ। ਇਸ ਦੀ ਜਾਣਕਾਰੀ ਆਪ ਪੰਜਾਬ ਨੇ 24 ਨਵੰਬਰ ਨੂੰ ਆਪਣੇ ਅਧਿਕਾਰਤ X ਖਾਤੇ ਰਾਹੀਂ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਵੈਭਵ ਸੂਰਿਆਵੰਸ਼ੀ ਨੇ ਇੱਕ ਹੀ ਮੈਚ ’ਚ ਤੋੜੇ 6 ਰਿਕਾਰਡ, ਸਭ ਤੋਂ ਤੇਜ਼ 100, 150 ਤੇ 200 ਦੌੜਾਂ ਬਣਾਈਆਂ
ਇਹ ਰੈਲੀ ਪਾਰਟੀ ਦੇ ਸਥਾਪਨਾ ਦਿਵਸ (14 ਸਾਲ ਪੂਰੇ ਹੋਣ) ਨੂੰ ਸਮਰਪਿਤ ਹੈ ਅਤੇ ਮੋਗਾ ਦੇ ਮਟਵਾਣੀ ਵਿਖੇ 116 ਏਕੜ ਜ਼ਮੀਨ ਵਿੱਚ ਤਿਆਰ ਕੀਤੇ ਪੰਡਾਲ ਵਿੱਚ ਹੋ ਰਹੀ ਹੈ। ਮੰਤਰੀ ਤਰੁਣਪ੍ਰੀਤ ਸੌਂਦ, ਡਾ. ਅਮਨਦੀਪ ਕੌਰ ਅਰੋੜਾ ਅਤੇ ਹੋਰ ‘ਆਪ’ ਆਗੂਆਂ ਨੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








