ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ ਵਿਭਾਗ ਦੇ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਚੈਕਿੰਗ ਕੀਤੀ ਅਤੇ ਦਫਤਰ ਦੀ ਹਾਜ਼ਰੀ ਰਜਿਸਟਰ ਤੇ ਰਿਕਾਰਡ ਚੈਕ ਕੀਤੇ। ਉਨ੍ਹਾਂ ਮੌਕੇ ‘ਤੇ ਮੌਜੂਦ ਅਧਿਕਾਰੀਆਂ ਤੋਂ ਜਵਾਬ ਮੰਗਿਆ।

ਦਫ਼ਤਰ ਪਹੁੰਚਦਿਆਂ ਹੀ ਵਿੱਤ ਮੰਤਰੀ ਨੇ ਮੁਲਾਜ਼ਮਾਂ ਦੀ ਹਾਜ਼ਰੀ ਦਾ ਰਿਕਾਰਡ ਮੰਗਿਆ ਅਤੇ ਰਜਿਸਟਰ ਦੀ ਜਾਂਚ ਕੀਤੀ। ਉਨ੍ਹਾਂ ਦੇਖਿਆ ਕਿ ਸਰਕਾਰੀ ਮੁਲਾਜ਼ਮ ਆਪਣੇ ਤੈਅ ਸਮੇਂ ਮੁਤਾਬਕ ਡਿਊਟੀ ‘ਤੇ ਪਹੁੰਚ ਰਹੇ ਹਨ ਜਾਂ ਨਹੀਂ। ਇਸ ਦੌਰਾਨ ਦਫਤਰ ਵਿਚ ਕਈ ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਮਿਲੇ। ਉਨ੍ਹਾਂ ਅਜਿਹੇ ਮੁਲਾਜ਼ਮਾਂ ਨੂੰ ਸਖਤ ਵਿਭਾਗੀ ਕਾਰਵਾਈ ਦੀ ਚਿਤਾਵਨੀ ਦਿੱਤੀ।

ਇਹ ਵੀ ਪੜ੍ਹੋ : ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ
ਇਸ ਚੈਕਿੰਗ ਦੌਰਾਨ ਉਨ੍ਹਾਂ ਨੇ ਦਫ਼ਤਰ ਦੇ ਕੰਮਕਾਜ ਸਬੰਧੀ ਜਾਣਕਾਰੀ ਵੀ ਲਈ। ਵਿੱਤ ਮੰਤਰੀ ਨੇ ਦੇਰ ਨਾਲ ਪੁਹੰਚਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਸਖਤ ਰੁਖ਼ ਅਪਣਾਉਂਦਿਆਂ ਕਿਹਾ ਕਿ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਨੂੰ ਨਜ਼ਰਅੰਦਾਜ਼ ਕਰਨਾ ਹੁਣ ਇੱਕ ਚਲਨ ਬਣਦਾ ਜਾ ਰਿਹਾ ਹੈ, ਜੋ ਕਿਸੇ ਵੀ ਸਰਕਾਰੀ ਪ੍ਰਬੰਧ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀ ਲਾਪਰਵਾਹੀ ਸਰਕਾਰੀ ਕੰਮਕਾਜ ‘ਤੇ ਅਸਰ ਪਾਉਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








