ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ, ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਿਲ 7 ਮੁਲਜ਼ਮਾਂ ਨੂੰ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ਨੇ ਪੋਸਟ ਸਾਂਝੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਚਾਰ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 9 ਗੈਰ-ਕਾਨੂੰਨੀ ਪਿਸਤੌਲ, 1.313 ਕਿਲੋਗ੍ਰਾਮ ਹੈਰੋਇਨ, ₹60,000 ਡਰੱਗ ਮਨੀ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ : ਜੈਤੋ ਦੇ ਪਿੰਡ ਮੱਤਾ ‘ਚ ਬਜ਼ੁਰਗ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਨੂੰਹ-ਪੁੱਤ ‘ਤੇ ਲੱਗੇ ਗੰਭੀਰ ਇਲਜ਼ਾਮ, ਪੁਲਿਸ ਵੱਲੋਂ 2 ਮੁਲਜ਼ਮ ਗ੍ਰਿਫ਼ਤਾਰ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ। ਥਾਣਾ ਛੇਹਰਟਾ ਅਤੇ ਥਾਣਾ ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








