ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਡਾਲੇਕੇ ਦੇ ਮੋੜ ’ਤੇ ਦਿਨ-ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੌਜੂਦਾ ਸਰਪੰਚ ਦੇ ਪਤੀ ਨੂੰ ਕੁਝ ਵਿਅਕਤੀਆਂ ਨੇ ਰਸਤੇ ਵਿੱਚ ਰੋਕ ਕੇ ਫਾਇਰਿੰਗ ਕੀਤੀ। ਇਸ ਹਮਲੇ ਦੌਰਾਨ ਸਰਪੰਚ ਦਾ ਪਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਪੁਲਿਸ ਵੱਲੋਂ ਇਲਾਜ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਜੂਦਾ ਸਰਪੰਚ ਨੇ ਦੋਸ਼ ਲਗਾਇਆ ਕਿ ਪਿੰਡ ਦੇ ਹੀ ਕੁਝ ਵਿਅਕਤੀ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਅਤੇ ਉਹ ਲਗਾਤਾਰ ਇਨ੍ਹਾਂ ਦਾ ਵਿਰੋਧ ਕਰਦੇ ਆ ਰਹੇ ਹਨ। ਇਸੇ ਰੰਜਿਸ਼ ਦੇ ਚੱਲਦਿਆਂ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਰਸਤੇ ਵਿੱਚ ਘੇਰ ਕੇ ਹਮਲਾ ਕਰ ਦਿੱਤਾ। ਸਰਪੰਚ ਅਨੁਸਾਰ ਪਹਿਲਾਂ ਹਮਲਾਵਰਾਂ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੇ ਮੋਟਰਸਾਈਕਲ ਵਿੱਚ ਮਾਰਿਆ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀ ਲੱਗਣ ਕਾਰਨ ਸਰਪੰਚ ਦਾ ਪਤੀ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 7 ਮੁਲਜ਼ਮਾਂ ਨੂੰ ਹ/ਥਿਆ/ਰਾਂ ਤੇ ਨ/ਸ਼ੀਲੇ ਪ/ਦਾਰ/ਥਾਂ ਸਣੇ ਕੀਤਾ ਕਾਬੂ
ਉੱਧਰ, ਸਰਪੰਚ ਨੇ ਪੁਲਿਸ ਦੀ ਕਾਰਵਾਈ ’ਤੇ ਵੀ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਘਟਨਾ ਦੀ ਸੂਚਨਾ ਦੇਣ ਦੇ ਬਾਵਜੂਦ ਪੁਲਿਸ ਸਮੇਂ ਸਿਰ ਮੌਕੇ ’ਤੇ ਨਹੀਂ ਪਹੁੰਚੀ ਅਤੇ ਕਾਫ਼ੀ ਦੇਰੀ ਨਾਲ ਪਹੁੰਚਣ ਕਾਰਨ ਹਮਲਾਵਰ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਫਿਲਹਾਲ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਅਗਲੀ ਕਾਰਵਾਈ ਕੀਤੀ ਜਾਣੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








