ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸੰਗਤ ਨਾਲ ਭਰੀ ਇੱਕ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 14 ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੁਵਹਣਾ ਮਿਲਦਾ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਬੱਸ ਕਰਨਾਲ ਤੋਂ ਜੰਡਿਆਲਾ ਗੁਰੂ ਜਾ ਰਹੀ ਸੀ। ਜਦੋਂ ਬੱਸ ਸਰਹਿੰਦ ਵਿਖੇ ਜੀਟੀ ਰੋਡ ’ਤੇ ਟ੍ਰੈਵੈਟਾ ਏਜੰਸੀ ਨੇੜੇ ਪਹੁੰਚੀ ਤਾਂ ਉਹ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿੱਚ ਸਵਾਰ ਕਈ ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਤਿਹਗੜ੍ਹ ਸਾਹਿਬ ਪੁਲਿਸ ਹਰਕਤ ਵਿੱਚ ਆ ਗਈ। ਐਸਐਸਪੀ ਸ਼ੁਭਮ ਅਗਰਵਾਲ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ
ਇਸ ਸਬੰਧੀ ਐਸਐਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਬੱਸ ਅੱਗੇ ਜਾ ਰਹੇ ਟਰੱਕ ਨਾਲ ਟਕਰਾਈ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 14 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਇਲਾਜ ਲਈ ਪਹੁੰਚਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








