ਸਰਹਿੰਦ ਵਿਚ ਵੱਡੇ ਰੇਲ ਹਾਦਸੇ ਦੀ ਸਾਜਿਸ਼ ਨਾਕਾਮ ਹੋਈ ਹੈ। ਸ਼ਰਾਰਤੀ ਅਨਸਰਾਂ ਵਲੋਂ ਰੇਲਗੱਡੀ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਸਾਜਿਸ਼ ਨੂੰ ਪੁਲਿਸ ਨੇ ਨਾਕਾਮਯਾਬ ਕਰ ਦਿੱਤਾ ਤੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਹਾਦਸੇ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੁਲਿਸ ਦੀ ਮੁਸਤੈਦੀ ਕਾਰਨ ਤੇ ਰੇਲਵੇ ਪੁਲਿਸ ਦੀ ਚੌਕਸੀ ਕਰਕੇ ਵੱਡਾ ਹਾਦਸਾ ਟਲ ਗਿਆ। ਰੇਲਵੇ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਰੇਲਵੇ ਐਕਟ ਦੀ ਧਾਰਾ 150 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਰੇਲਗੱਡੀ ਦਿੱਲੀ ਤੋਂ ਜੰਮੂ ਵੱਲ ਜਾ ਰਹੀ ਸੀ।
ਬੀਤੀ ਦੇਰ ਰਾਤ ਟ੍ਰੇਨ ਨੰਬਰ 12445 ਦੇ ਲੋਕੋ ਪਾਇਲਟ ਤੇ ਟ੍ਰੇਨ ਮੈਨੇਜਰ ਨੇ ਸਰਹਿੰਦ ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਕਿ ਮਾਲਗੱਡੀਆਂ ਦੀ ਸਾਈਡਿੰਗ ਦੇ ਕੋਲ ਕਿਲੋਮੀਟਰ ਨੰਬਰ 314/1 ਤੋਂ 314/3 ਦੇ ਵਿਚ ਰੇਲਵੇ ਟ੍ਰੈਕ ‘ਤੇ ਕੋਈ ਸ਼ੱਕੀ ਚੀਜ਼ ਪਈ ਹੈ। ਸਟੇਸ਼ਨ ਮਾਸਟਰ ਨੇ ਇਸ ਦੀ ਸੂਚਨਾ ਰੇਲਵੇ ਪੁਲਿਸ ਨੂੰ ਦਿੱਤੀ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਮੋਗਾ ‘ਚ AAP ਦੀ ‘ਖੁਸ਼ਹਾਲ ਪੰਜਾਬ’ ਮਹਾ ਰੈਲੀ ਅੱਜ, CM ਮਾਨ-ਕੇਜਰੀਵਾਲ ਸਣੇ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ
ਰੇਲਵੇ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਟਰੈਕ ‘ਤੇ ਸੀਮੈਂਟ ਦਾ ਭਾਰੀ ਪਿੱਲਰ ਮਿਲਿਆ, ਜਿਸ ਨਾਲ ਭਾਰੀ ਜਾਨੀ ਜਾਂ ਮਾਲੀ ਨੁਕਸਾਨ ਦਾ ਖਤਰਾ ਹੋ ਸਕਦਾ ਸੀ ਪਰ ਗਾਰਡ ਦੀ ਚੌਕਸੀ ਕਰਕੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਪੁਲਿਸ ਨੇ ਸਲੀਪਰ ਕਬਜ਼ੇ ਵਿਚ ਲੈ ਕੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਪਤਾ ਲਗਾਉਣ ਵਿਚ ਲੱਗੀ ਹੈ ਕਿ ਸਲਿਪਰ ਟਰੈਕ ‘ਤੇ ਕਿਸ ਨੇ ਤੇ ਕਿਸ ਮਕਸਦ ਨਾਲ ਰੱਖਿਆ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








