ਮੋਗਾ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਦੇਰ ਰਾਤ ਟਾਂਗੇ ਵਾਲੀ ਗਲੀ ਵਿੱਚ ਵਾਪਰੀ। ਪਰਿਵਾਰ ਦਾ ਦੋਸ਼ ਹੈ ਕਿ ਉਸਦੇ ਪੁੱਤਰ ਨੇ ਉਸ ਨੂੰ ਮਾਰ ਦਿੱਤਾ। 70 ਸਾਲਾ ਕੁਲਦੀਪ ਸਿੰਘ ਦੇ ਢਿੱਡ ਵਿੱਚ ਗੋਲੀ ਲੱਗੀ ਸੀ।
ਪਰਿਵਾਰ ਦਾ ਕਹਿਣਾ ਹੈ ਕਿ ਹੈਪੀ ਨਸ਼ੇ ਦਾ ਆਦੀ ਸੀ ਅਤੇ ਅਕਸਰ ਆਪਣੇ ਪਿਤਾ ਤੋਂ ਨਸ਼ੇ ਲਈ ਪੈਸੇ ਮੰਗਦਾ ਸੀ। ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕਤਲ ਦਾ ਕਾਰਨ ਅਤੇ ਇਸ ਵਿੱਚ ਕਿਸਦੀ ਭੂਮਿਕਾ ਸੀ, ਇਹ ਜਾਂਚ ਤੋਂ ਬਾਅਦ ਪਤਾ ਲੱਗੇਗਾ।
ਮ੍ਰਿਤਕ ਦੀ ਧੀ ਨੇ ਦੱਸਿਆ ਕਿ ਉਹ 4 ਭੈਣਾਂ ਹਨ ਤੇ ਸਾਰੀਆਂ ਵਿਆਹੀਆਂ ਹੋਈਆਂ ਹਨ। ਸਵੇਰੇ ਉਸ ਦੀ ਛੋਟੀ ਭੈਣ ਦਾ ਫੋਨ ਆਇਆ ਕਿ ਪਿਤਾ ਉਠ ਨਹੀਂ ਰਹੇ। ਉਹ ਮੋਗਾ ਵਿਚ ਹੀ ਰਹਿੰਦੀ ਹੈ, ਉਸ ਨੇ ਆਪਣੇ ਪਤੀ ਨੂੰ ਭੇਜਿਆ ਤਾਂ ਪਿਤਾ ਦੇ ਕਤਲ ਬਾਰੇ ਪਤਾ ਲੱਗਾ।
ਪਰਿਵਾਰ ਨੇ ਕਿਹਾ ਕਿ ਵਿਆਹ ਦੇ ਬਾਅਦ ਤੋਂ ਹੀ ਉਨ੍ਹਾਂ ਦਾ ਪੁੱਤਰ ਪਿਤਾ ਨਾਲ ਝਗੜਾ ਕਰਦਾ ਰਹਿੰਦਾ ਸੀ ਤੇ ਨਸ਼ੇ ਲਈ ਪੈਸੇ ਮੰਗਦਾ ਸੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਨੂੰ ਗੋਲੀ ਚਲਾਉਣ ਦੀ ਕੋਈ ਆਵਾਜ਼ ਨਹੀਂ ਆਈ, ਉਹ ਸੌਂ ਰਹੀ ਸੀ। ਉਸ ਦਾ ਪੁੱਤਰ ਵੀ ਘਰ ਹੀ ਸੀ। ਉਸ ਨੇ ਕਿਹਾ ਕਿ ਉਹ ਘਰ ਘੱਟ ਹੀ ਰਹਿੰਦਾ ਹੈ ਤੇ ਵਾਰਦਾਤ ਤੋਂ ਬਾਅਦ ਉਹ ਘਰੋਂ ਭੱਜ ਗਿਆ ਹੈ।
ਇਹ ਵੀ ਪੜ੍ਹੋ : ‘ਸਾਰੀਆਂ ਸਹੂਲਤਾਂ ਜਾਰੀ ਰੱਖਣੀਆਂ ਤਾਂ ਭਗਵੰਤ ਮਾਨ ਨੂੰ ਮੁੜ CM ਬਣਾਓ’, ਕੇਜਰੀਵਾਲ ਦੀ ਲੋਕਾਂ ਨੂੰ ਅਪੀਲ
ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਦੇ ਬਿਆਨ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਘਟਨਾ ਵਾਲੀ ਥਾਂ ਤੋਂ ਗੋਲੀ ਦਾ ਇੱਕ ਖੋਲ੍ਹ ਵੀ ਬਰਾਮਦ ਕੀਤਾ ਗਿਆ ਹੈ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀ ਦੀ ਭਾਲ ਵਿਚ ਪੁਲਿਸ ਟੀਮ ਰੇਡ ਕਰ ਰਹੀ ਹੈ, ਛੇਤੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








