ਰਾਜਸਥਾਨ ਅਤੇ ਪੰਜਾਬ ਪੁਲਿਸ ਨੇ ਸ਼੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕੇ ਦੇ ਸਬੰਧ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਗੁਰਦਾਸਪੁਰ ਵਿੱਚ ਚੌਥੀ ਗ੍ਰਿਫ਼ਤਾਰੀ ਕੀਤੀ ਹੈ। ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਉਰਫ਼ ਰੋਹਿਤ ਵਜੋਂ ਹੋਈ ਹੈ।
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਹਰ ਪਹਿਲੂ ‘ਤੇ ਜਾਂਚ ਤੇਜ਼ ਕਰ ਦਿੱਤੀ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਉਸ ਦੀ ਭੂਮਿਕਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਗੰਗਾਨਗਰ ਰੇਲਵੇ ਟਰੈਕ ਬੰਬ ਧਮਾਕੇ ਦੇ ਮਾਮਲੇ ਵਿੱਚ ਗੁਰਦਾਸਪੁਰ ਵਿੱਚ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ, ਇਸ ਮਾਮਲੇ ਵਿੱਚ ਚੌਥੀ ਗ੍ਰਿਫ਼ਤਾਰੀ ਕੀਤੀ ਗਈ ਹੈ, ਜੋਕਿ ਸਭ ਤੋਂ ਪਹਿਲੇ ਫੜੇ ਗਏ ਦੋਸ਼ੀ ਮਹਿਕਦੀਪ ਕੌਰ ਤੇ ਦਵਿੰਦਰ ਸਿੰਘ ਦਾ ਦੋਸਤ ਹੈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਵਿੰਦਰ ਸਿੰਘ ਅਤੇ ਪਹਿਲਾਂ ਤੋਂ ਗ੍ਰਿਫਤਾਰ ਦੋਵੇਂ ਦੋਸ਼ੀ ਇਕੱਠੇ ਇੱਕੋ ਹੀ ਸਕੂਲ ਵਿਚ ਪੜ੍ਹਦੇ ਸਨ, ਜਿਸ ਦੀ ਪਛਾਣ ਰਵਿੰਦਰ ਸਿੰਘ ਵਜੋਂ ਹੋਈ ਹੈ।
ਦੱਸ ਦੇਈਏ ਕਿ 3 ਨਵੰਬਰ ਨੂੰ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਰੇਲਵੇ ਟਰੈਕ ‘ਤੇ ਇੱਕ ਧਮਾਕਾ ਹੋਇਆ ਸੀ। ਜਾਂਚ ਤੋਂ ਬਾਅਦ ਏਜੰਸੀਆਂ ਨੇ ਇਸ ਨੂੰ ਇੱਕ ਅੱਤਵਾਦੀ ਘਟਨਾ ਮੰਨਿਆ। ਬੀਤੇ ਦਿਨ ਹੀ ਗ੍ਰਹਿ ਮੰਤਰਾਲੇ ਨੇ ਜਾਂਚ NIA ਨੂੰ ਸੌਂਪ ਦਿੱਤੀ ਸੀ। ਸ਼੍ਰੀ ਗੰਗਾਨਗਰ ਪੁਲਿਸ ਕੁਝ ਦਿਨਾਂ ਦੇ ਅੰਦਰ ਇੱਕ ਕੇਸ ਫਾਈਲ ਤਿਆਰ ਕਰੇਗੀ ਅਤੇ ਇਸ ਨੂੰ NIA ਅਧਿਕਾਰੀਆਂ ਨੂੰ ਸੌਂਪ ਦੇਵੇਗੀ। ਹਾਲਾਂਕਿ, ਇਸ ਚੌਥੀ ਗ੍ਰਿਫਤਾਰੀ ਨੂੰ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਤਿਰੂਪਤੀ ਮੰਦਿਰ ‘ਚ ਜੋੜੇ ਨੇ ਦਾਨ ਕੀਤਾ 121 ਕਿਲੋ ਸੋਨਾ, ਗਹਿਣਿਆਂ ਦੀ ਕੀਮਤ 208 ਕਰੋੜ ਰੁ.
ਹੁਣ ਤੱਕ ਮਹਿਕਦੀਪ ਕੌਰ, ਦਵਿੰਦਰ ਸਿੰਘ ਅਤੇ ਹਰਦੀਪ ਸਿੰਘ ਨੂੰ ਇਸ ਮਾਮਲੇ ਵਿੱਚ ਪੰਜਾਬ ਦੇ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਤੋਂ ਇਲਾਵਾ ਇੱਕ ਚੌਥੇ ਦੋਸ਼ੀ ਨੂੰ ਵੀ NIA ਨੂੰ ਸੌਂਪਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








