ਪਠਾਨਕੋਟ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਮਾਧੋਪੁਰ ਡਿਫੈਂਸ ਰੋਡ ਟੀ-ਪੁਆਇੰਟ ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਲੜਕੀ ਅਤੇ ਤਿੰਨ ਮਹਿਲਾਵਾਂ ਸਣੇ ਛੇ ਲੋਕ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਦਸੇ ਕਾਰਨ ਘਟਨਾ ਸਥਾਨ ‘ਤੇ ਹਫੜਾ-ਦਫੜੀ ਮਚ ਗਈ।
ਰਿਪੋਰਟਾਂ ਮੁਤਾਬਕ ਇੱਕ ਪਰਿਵਾਰ ਅਰਟਿਗਾ ਕਾਰ ਵਿੱਚ ਸਵਾਰ ਹੋ ਕੇ ਸ੍ਰੀ ਕੀਰਤਪੁਰ ਸਾਹਿਬ ਵਿੱਚ ਇੱਕ ਪਰਿਵਾਰਕ ਮੈਂਬਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਜੰਮੂ ਵਾਪਸ ਪਰਤ ਰਿਹਾ ਸੀ। ਜਿਵੇਂ ਹੀ ਉਨ੍ਹਾਂ ਦੀ ਕਾਰ ਮਾਧੋਪੁਰ ਡਿਫੈਂਸ ਰੋਡ ਟੀ-ਪੁਆਇੰਟ ਨੇੜੇ ਪਹੁੰਚੀ, ਤਾਂ ਉਲਟ ਦਿਸ਼ਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਆਈ20 ਕਾਰ ਨੇ ਟੱਕਰ ਮਾਰ ਦਿੱਤੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਰਾਹਗੀਰਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਪੁਲਿਸ ਅਤੇ ਸਟੇਟ ਸੇਫਟੀ ਫੋਰਸ (SSF) ਨੂੰ ਸੂਚਿਤ ਕੀਤਾ। SSF ਟੀਮ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਕਾਰਾਂ ਵਿੱਚੋਂ ਬਾਹਰ ਕੱਢਿਆ ਅਤੇ ਤੁਰੰਤ ਸੁਜਾਨਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ।
ਜ਼ਖਮੀਆਂ ਦੀ ਪਛਾਣ ਅਰਟਿਗਾ ਡਰਾਈਵਰ ਗੁਰਪ੍ਰੀਤ ਸਿੰਘ, ਕਾਲਾ ਸਿੰਘ, ਗੁਰਪ੍ਰੀਤ ਕੌਰ, ਓਂਕਾਰ ਕੌਰ, ਕਾਂਤਾ ਕੌਰ ਅਤੇ ਸ਼ਕੁੰਤਲਾ ਕੌਰ ਵਜੋਂ ਹੋਈ ਹੈ। ਸਾਰੇ ਜੰਮੂ ਦੇ ਰਹਿਣ ਵਾਲੇ ਹਨ। ਅਰਟਿਗਾ ਡਰਾਈਵਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਕੀਰਤਪੁਰ ਸਾਹਿਬ ਵਿੱਚ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਬਾਅਦ ਆਪਣੇ ਪਰਿਵਾਰ ਨਾਲ ਜੰਮੂ ਵਾਪਸ ਆ ਰਿਹਾ ਸੀ।
ਇਹ ਵੀ ਪੜ੍ਹੋ : ਤਿਰੂਪਤੀ ਮੰਦਿਰ ‘ਚ ਜੋੜੇ ਨੇ ਦਾਨ ਕੀਤਾ 121 ਕਿਲੋ ਸੋਨਾ, ਗਹਿਣਿਆਂ ਦੀ ਕੀਮਤ 208 ਕਰੋੜ ਰੁ.
ਇਸ ਦੌਰਾਨ ਆਈ-20 ਡਰਾਈਵਰ ਰਾਹੁਲ ਨੇ ਦੱਸਿਆ ਕਿ ਉਹ ਕਠੂਆ ਤੋਂ ਪਠਾਨਕੋਟ ਜਾ ਰਿਹਾ ਸੀ। ਹਾਈਵੇਅ ਦੇ ਇੱਕ ਪਾਸੇ ਟ੍ਰੈਫਿਕ ਜਾਮ ਹੋਣ ਕਾਰਨ ਉਹ ਗਲਤ ਲੇਨ ਵਿੱਚ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਕਾਰਨ ਹਾਈਵੇ ‘ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। SSF ਅਤੇ ਪੁਲਿਸ ਦੀ ਮੌਜੂਦਗੀ ਵਿਚ ਕ੍ਰੇਨ ਦੀ ਮਦਦ ਨਾਲ ਦੋਵੇਂ ਨੁਕਸਾਨੀਆਂ ਕਾਰਾਂ ਨੂੰ ਸੜਕ ਤੋਂ ਹਟਾਇਆ ਗਿਆ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








