ਪੰਜਾਬ ਵਿਚ ਅੱਜ ਵੋਟਿੰਗ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪਟਿਆਲਾ ਨਗਰ ਨਿਗਮ ਸਣੇ 3 ਥਾਵਾਂ ‘ਤੇ ਵੋਟਿੰਗ ਹੋਣੀ ਹੈ। ਪਟਿਆਲਾ ਨਗਰ ਨਿਗਮ, ਮੋਗਾ ਦੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਵਿਚ ਅੱਜ ਮਤਦਾਨ ਹੋਵੇਗਾ। ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਰਾਜ ਚੋਣ ਕਮਿਸ਼ਨ ਨੇ ਤਿੰਨ ਲੋਕਲ ਬਾਡੀਜ਼ ਦੇ ਕੁੱਲ 52 ਵਾਰਡਾਂ ਵਿਚ ਦੁਬਾਰਾ ਮਤਦਾਨ ਕਰਵਾਉਣ ਦੇ ਹੁਕਮ ਦਿੱਤੇ ਸਨ।
ਪਟਿਆਲਾ ਦੇ 30 ਵਾਰਡਾਂ ਵਿਚ, ਬਾਘਾਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਤੇ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ‘ਤੇ ਵੋਟਿੰਗ ਹੋਵੇਗੀ। ਤਿੰਨ ਲੋਕਲ ਬਾਡੀਜ਼ ਵਿਚ ਅੱਜ 150 ਬੂਥਾਂ ‘ਤੇ 1.76 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਜਿਨ੍ਹਾਂ ਵਿਚ 91415 ਪੁਰਸ਼, 84,999 ਔਰਤਾਂ ਤੇ 15 ਥਰਡ ਜੈਂਡਰ ਵੋਟਰ ਸ਼ਾਮਲ ਹਨ। ਸੁਪਰੀਮ ਕੋਰਟ ਦੀਆਂ ਹਦਾਇਤਾਂ ਮਗਰੋਂ ਵੋਟਰ ਕੇਂਦਰਾਂ ‘ਤੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।
ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿਚ ਅੱਜ ਦੁਬਾਰਾ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਾਰਡਾਂ ਵਿਚ ਕੁੱਲ 1,49,768 ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ। ਰਜਿਸਟਰਡ ਵੋਟਰਾਂ ਵਿਚ 77419 ਪੁਰਸ਼, 72,338 ਮਹਿਲਾ ਵੋਟਰ ਤੇ 11 ਟ੍ਰਾਂਸਜੈਂਡਰ ਸ਼ਾਮਲ ਹਨ। ਚੋਣਾਂ ਲਈ 123 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲੁਧਿਆਣਾ : ਹਨੀ ਬਾਂਸਲ ਕ.ਤ/ਲ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, 5 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
ਵੋਟਿੰਗ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜਰਵਰ ਤੇ IAS ਅਧਿਕਾਰੀ ਡਾ. ਸੇਨੂੰ ਦੁੱਗਲ ਦੀ ਨਿਗਰਾਨੀ ਵਿਚ ਹੋਵੇਗੀ। 2023 ਵਿਚ ਹੋਈਆਂ ਨਗਰ ਨਿਗਮ ਚੋਣਾਂ ਦੇ ਬਾਅਦ ਭਾਜਪਾ ਨੇ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਮਾਮਲੇ ਨਾਲ ਜੁੜੇ ਸਬੂਤਾਂ ‘ਤੇ ਵਿਚਾਰ ਕਰਨ ਮਗਰੋਂ ਕੋਰਟ ਨੇ 30 ਵਾਰਡਾਂ ਵਿਚ ਦੁਬਾਰਾ ਵੋਟਾਂ ਕਰਵਾਉਣ ਦਾ ਹੁਕਮ ਜਾਰੀ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








