ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਲਈ ਦੁਬਾਰਾ ਵੋਟਿੰਗ ਪ੍ਰਕਿਰਿਆ ਸ਼ਨੀਵਾਰ ਨੂੰ ਸ਼ਾਂਤੀਪੂਰਵਕ ਅਤੇ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਹੋ ਗਈਆਂ। ਕੁੱਲ 42.48 ਪ੍ਰਤੀਸ਼ਤ ਵੋਟਰਾਂ ਨੇ ਵੋਟਿੰਗ ਕੀਤੀ। ਚੋਣਾਂ ਲਈ ਬਣਾਏ ਗਏ 123 ਪੋਲਿੰਗ ਬੂਥਾਂ ‘ਤੇ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਅਤੇ ਸੀਨੀਅਰ ਆਈਏਐਸ ਅਧਿਕਾਰੀ ਡਾ. ਸੇਨੂ ਦੁੱਗਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਐਸਐਸਪੀ ਹਰਮਨਦੀਪ ਹੰਸ, ਏਡੀਸੀ ਸੁਨੀਲ ਫੋਗਾਟ, ਐਸਪੀ ਮੋਹਿਤ ਅਗਰਵਾਲ ਅਤੇ ਸਬੰਧਤ ਰਿਟਰਨਿੰਗ ਅਫਸਰਾਂ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਇਸ ਸਮੇਂ ਦੌਰਾਨ ਚੋਣ ਆਬਜ਼ਰਵਰ ਡਾ. ਸੇਨੂ ਦੁੱਗਲ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਉਮੀਦਵਾਰਾਂ ਦੇ ਚੋਣ ਡਿਊਟੀ ਸਟਾਫ, ਵੋਟਰਾਂ ਅਤੇ ਪੋਲਿੰਗ ਏਜੰਟਾਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਚੋਣ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਦੌਰੇ ਦੌਰਾਨ ਕੋਈ ਸ਼ਿਕਾਇਤ ਨਹੀਂ ਆਈ ਅਤੇ ਸਾਰੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲਦੀ ਰਹੀ।
ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗਠਜੋੜ ਦਾ 8 ਦਸੰਬਰ ਨੂੰ ਪੰਜਾਬ ‘ਚ ਮੇਗਾ ਸ਼ੋਅ, PM ਮੋਦੀ ਸਣੇ ਪਹੁੰਚਣਗੇ ਵੱਡੇ ਲੀਡਰ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਹੁਕਮਾਂ ਮੁਤਾਬਕ ਇਨ੍ਹਾਂ ਚੋਣਾਂ ਲਈ ਬਣਾਈ ਗਈ ਨਿਗਰਾਨੀ ਕਮੇਟੀ ਵੋਟਿੰਗ ਦੌਰਾਨ ਮੌਜੂਦ ਸੀ ਅਤੇ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਗਿਣਤੀ ਦੀ ਮਿਤੀ ਦਾ ਐਲਾਨ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਹਾਈ ਕੋਰਟ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਹੀ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








