16 new positive cases : ਕੋਰੋਨਾ ਨੇ ਪੂਰੇ ਦੇਸ਼ ਵਿਚ ਕੋਹਰਾਮ ਮਚਾਇਆ ਹੋਇਆ ਹੈ। ਪੰਜਾਬ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਜਲੰਧਰ ਵਿਖੇ ਅੱਜ ਕੋਰੋਨਾਵਾਇਰਸ ਦੇ 16 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਇਸ ਨੂੰ ‘ਪੰਜਾਬ ’ਚ ਕੋਰੋਨਾਬੰਬ’ ਵੀ ਕਿਹਾ ਜਾ ਰਿਹਾ ਹੈ। ਇਹ 16 ਨਵੇਂ ਮਾਮਲੇ ਕਿਥੋਂ ਦੇ ਹਨ, ਅਜੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਤੇ ਨਾ ਹੀ ਇਹ ਪਤਾ ਲੱਗਾ ਹੈ ਕਿ ਇਹ ਕਿਸ ਤਰ੍ਹਾਂ ਇੰਫੈਕਟਿਡ ਹੋਏ ਹਨ।
ਇਕ ਦਿਨ ‘ਚ ਇੰਨੀ ਵੱਡੀ ਗਿਣਤੀ ਵਿਚ ਪਾਜੀਟਿਵ ਕੇਸਾਂ ਦਾ ਆਉਣਾ ਪ੍ਰਸ਼ਾਸਨ ਲਈ ਸੱਚਮੁੱਚ ਚਿੰਤਾ ਦਾ ਵਿਸ਼ਾ ਹੈ। ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਪਾਜੀਟਿਵ ਮਰੀਜਾਂ ਵਿਚੋਂ ਜਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸਰਧਾਲੂ ਹਨ। ਹੁਣ ਤਕ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜੀਟਿਵ ਪਾਏ ਗਏ ਹਨ। ਇਨ੍ਹਾਂ 16 ਪਾਜੀਟਿਵ ਕੇਸਾਂ ਨਾਲ ਜਲੰਧਰ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਕੇ 105 ਹੋ ਗਈ ਹੈ। ਜਲੰਧਰ ਤੋਂ ਬਾਅਦ ਨੰਬਰ ਆਉਂਦਾ ਹੈ ਮੋਹਾਲੀ ਜਿਲੇ ਦਾ ਜਿਥੇ 89 ਕੋਰੋਨਾ ਪਾਜੀਟਿਵ ਮਰੀਜ਼ ਹਨ। ਪਟਿਆਲਾ ‘ਚ 64, ਅੰਮ੍ਰਿਤਸਰ ‘ਚ 91 ਤੇ ਲੁਧਿਆਣਾ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ 77 ਹੋ ਗਈ ਹੈ। ਕਲ ਲੁਧਿਆਣਾ ਵਿਖੇ 48 ਕੇਸ ਸਾਹਮਣੇ ਆਏ ਸਨ ਜਿਸ ਨਾਲ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਇੰਨੀ ਵਧ ਗਈ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਵਿਚ 3, ਬਠਿੰਡਾ ਵਿਚ 2, ਨਵਾਂਸ਼ਹਿਰ ਵਿਚ 23, ਤਰਨਤਾਰਨ ਵਿਚ 15, ਫਿਰੋਜ਼ਪੁਰ ‘ਚ 12, ਮੋਗਾ ਵਿਚ 5, ਮੁਕਤਸਰ ਤੇ ਗੁਰਦਾਸਪੁਰ ਵਿਚ 4 ਕੇਸ ਹਨ।
ਪ੍ਰਸ਼ਾਸਨ ਵਲੋਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਜੇਕਰ ਉਹ ਇਨ੍ਹਾਂ ਕੇਸਾਂ ਦੀ ਗਿਣਤੀ ਨੂੰ ਘਟਾਉਣਾ ਚਾਹੁੰਦੇ ਹਨ ਤਾਂ ਉਹ ਸਰਕਾਰ ਵਲੋਂ ਬਣਾਏ ਨਿਯਮਾਂ ਦੀ ਪਾਲਣਾ ਕਰਨ ਅਤੇ ਉਨ੍ਹਾਂ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹੀ ਕੰਮ ਕਰਨ। ਨਹੀਂ ਤਾਂ ਵਧਦੀ ਮਰੀਜਾਂ ਦੀ ਗਿਣਤੀ ਨੂੰ ਦੇਖਦੇ ਹੋਏ ਹਾਲਾਤ ਨੂੰ ਕੰਟਰੋਲ ਕਰਨਾ ਪ੍ਰਸ਼ਾਸਨ ਲਈ ਬਹੁਤ ਵੱਡੀ ਚੁਣੌਤੀ ਬਣ ਜਾਵੇਗਾ। ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਸਥਿਤੀ ਨੂੰ ਕੰਟਰੋਲ ਕਰਨ ਲਈ ਆਮ ਜਨਤਾ ਦਾ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ।