Two villages in : ਪੰਜਾਬ ਵਿਚ ਹਰ ਰੋਜ਼ ਕੋਰੋਨਾ ਮਰੀਜਾਂ ਦੀ ਗਿਣਤੀ ਵਧ ਰਹੀ ਹੈ, ਜਿਸ ਕਰਕੇ ਪ੍ਰਸ਼ਾਸਨ ਵਲੋਂ ਸਖਤੀ ਵਰਤੀ ਜਾ ਰਹੀ ਹੈ। ਅੱਜ ਜਲਾਲਾਬਾਦ ਵਿਖੇ 4 ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਹ 4 ਕੇਸ ਉਨ੍ਹਾਂ ਵਿਅਕਤੀਆਂ ਦੇ ਹਨ ਜਿਹੜੇ ਨਾਂਦੇੜ ਸਾਹਿਬ ਤੋਂ ਵਾਪਸ ਪਰਤੇ ਹਨ। ਇਸੇ ਨੂੰ ਕੰਟਰੋਲ ਕਰਨ ਲਈ ਹੁਣ ਪੁਲਿਸ ਪ੍ਰਸ਼ਾਸਨ ਵਲੋਂ ਜਲਾਲਾਬਾਦ ਵਿਚ ਬਾਬਾ ਦੀਪ ਸਿੰਘ ਨਗਰ ਦੇ ਆਲੇ-ਦੁਆਲੇ ਤੇ ਚੱਕ ਦੁਮਾਲਕੇ ਟਿੰਡਾਵਾਲਾ ਦਾ ਏਰੀਆ ਸੀਲ ਕਰ ਦਿੱਤਾ ਗਿਆ ਹੈ।
ਸਿਵਲ ਸਰਜਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਲਾਕਿਆਂ ਨੂੰ ਸੀਲ ਕੀਤਾ ਗਿਆ ਹੈ ਜਿਥੋਂ ਦੇ ਇਹ ਕੋਰੋਨਾ ਪਾਜੀਟਿਵ ਮਰੀਜ਼ ਹਨ। ਅਜੇ ਤਕ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਹੜੇ ਲੋਕਾਂ ਦੇ ਸੰਪਰਕ ਵਿਚ ਆਉਣ ਨਾਲ ਇਨ੍ਹਾਂ ਦੀ ਰਿਪੋਰਟ ਪਾਜੀਟਿਵ ਆਈ ਹੈ। ਫਿਲਹਾਲ ਉਨ੍ਹਾਂ ਕੋਰੋਨਾ ਪਾਜੀਟਿਵ ਮਰੀਜਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ । ਪੰਜਾਬ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧਣ ਦਾ ਕਾਰਨ ਨਾਂਦੇੜ ਸਾਗਿਬ ਤੋਂ ਆਉਣ ਵਾਲੇ ਸ਼ਰਧਾਲੂ ਹਨ ਤੇ ਭਵਿੱਖ ਵਿਚ ਇਸ ਦੇ ਵਧਦੇ ਖਤਰੇ ਨੂੰ ਕੰਟਰੋਲ ਕਰਨ ਲਈ ਜਲਾਲਾਬਾਦ ਦੇ 4 ਪਿੰਡਾਂ ਨੂੰ ਸੀਲ ਕਰ ਦਿੱਤਾ ਗਿਆ ਹੈ। 410 ਦੇ ਲਗਭਗ ਲੋਕਾਂ ਦੇ ਸੈਂਪਲ ਲੈਬ ਵਿਚ ਟੈਸਟ ਲਈ ਭੇਜੇ ਗਏ ਹਨ।
ਡੀ. ਐੱਸ. ਡੀ. ਭੁਪਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਕੇਸ ਜਲਾਲਾਬਾਦ ਦੇ ਦੀਪ ਸਿੰਘ ਨਗਰ ਅਤੇ ਚੱਕ ਦੁਮਾਲਕੇ ਟਿੰਡਾਵਾਲਾ ਦੇ ਹਨ। ਪ੍ਰਸ਼ਾਸਨ ਵਲੋਂ ਵਾਰ-ਵਾਰ ਲੋਕਾਂ ਨੂੰ ਘਰਾਂ ਅੰਦਰ ਰਹਿਣ, ਵਾਰ-ਵਾਰ ਹੱਥ ਧੋਣ, ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਬਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਇਰਸ ਨੂੰ ਕੰਟਰੋਲ ਕੀਤਾ ਜਾ ਸਕੇ ਤੇ ਤੁਹਾਡੀ ਤੇ ਤੁਹਾਡੇ ਪਰਿਵਾਰ ਦੀ ਜਿੰਦਗੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ।