ludhiana corona total cases: ਕੋਰੋਨਾ ਦਾ ਖੌਫ ਦਿਨੋ-ਦਿਨ ਵਧ ਰਿਹਾ ਹੈ। ਲੁਧਿਆਣਾ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਇੱਕੋ ਵਾਰ ਕੋਰੋਨਾਵਾਇਰਸ (Coronavirus) ਦੇ 22 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਹੁਣ ਜ਼ਿਲ੍ਹੇ ‘ਚ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ (Infected people) 99 ਹੋ ਗਈ ਹੈ। ਦੱਸ ਦਈਏ ਕਿ ਡਿਪਾਰਟਮੈਂਟ ਫਾਰ ਫੈਮਿਲੀ ਵੈੱਲਫੇਅਰ ਪੰਜਾਬ ਵੱਲੋਂ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।