6 more positive case : ਪੰਜਾਬ ਵਿਚ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ। ਰੋਜਾਨਾ ਵੱਡੀ ਗਿਣਤੀ ਵਿਚ ਕੇਸ ਹਰ ਜਿਲ੍ਹੇ ਤੋਂ ਸਾਹਮਣੇ ਆ ਰਹੇ ਹਨ। ਅੱਜ ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਬੁਰੀ ਖਬਰ ਹੈ ਕਿ ਉਥੇ 6 ਹੋਰ ਨਵੇਂ ਕੇਸ ਕੋਰੋਨਾ ਪਾਜੀਟਿਵ ਦੇ ਮਿਲੇ ਹਨ। ਇਸ ਦਾ ਮੁੱਖ ਕਾਰਨ ਜਿਹੜੇ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ ਉਨ੍ਹਾਂ ‘ਚੋਂ ਵੱਡੀ ਗਿਣਤੀ ਵਿਚ ਕੋਰੋਨਾ ਪਾਜੀਟਿਵ ਪਾਏ ਜਾ ਰਹੇ ਹਨ ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ।
ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਹਜੂਰ ਸਾਹਿਬ ਤੋਂ ਪਰਤਣ ਵਾਲੇ 15 ਸ਼ਰਧਾਲੂਆਂ ਵਿਚੋਂ 5 ਸ਼ਰਧਾਲੂ ਕੋਰੋਨਾ ਪਾਜੀਟਿਵ ਆਏ ਹਨ। ਇਸ ਤੋਂ ਇਲਾਵਾ ਇਕ ਹੋਰ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਤਿਹਗੜ੍ਹ ਸਾਹਿਬ ਦੇ SMO ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਇਕ ਸਰ੍ਹਾਂ ਵਿਚ 21 ਦਿਨਾਂ ਲਈ Quarantine ਕੀਤਾ ਗਿਆ ਹੈ ਤੇ ਜਿਨ੍ਹਾਂ ਦੀ ਰਿਪੋਰਟ ਪਾਜੀਟਿਵ ਆ ਰਹੀ ਹੈ ਉਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਸ਼ਿਫਟ ਕੀਤਾ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲੇਗਾ।
ਤਖਤ ਸ੍ਰੀ ਹਜੂਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਵਿਚੋਂ ਤਿੰਨ ਕੇਸ ਪਾਜੀਟਿਵ ਪਾਏ ਗਏ ਹਨ, ਜਿਸ ਨਾਲ ਫਤਿਹਗੜ੍ਹ ਸਾਹਿਬ ‘ਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ 9 ਤਕ ਪਹੁੰਚ ਗਈ ਹੈ। ਇਨ੍ਹਾਂ ਸਾਰੇ ਸ਼ਰਧਾਲੂਆਂ ਦੇ ਟੈਸਟ ਲੁਧਿਆਣੇ ਵਿਖੇ ਹੋਏ ਸਨ। ਉਨ੍ਹਾਂ ਵਿਚੋਂ ਦੋ ਖਮਾਣੋਂ ਦੇ ਪਿੰਡ ਹਵਾਲਾ ਕਲਾਂ ਤੇ ਇਕ ਮੰਡੀ ਗੋਬਿੰਦਗੜ੍ਹ ਨਾਲ ਸਬੰਧਤ ਹੈ। ਇਨ੍ਹਾਂ ਕੇਸਾਂ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਉਨ੍ਹਾਂ ਦੋ ਔਰਤਾਂ ਤੋਂ ਹੋਈ ਸੀ ਜਿਹੜੀਆਂ ਦਿੱਲੀ ਦੀ ਨਿਜਾਮੂਦੀਨ ਮਰਕਜ਼ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੀਆਂ ਸਨ ਪਰ ਹੁਣ ਚੰਗੀ ਖਬਰ ਇਹ ਹੈ ਕਿ ਦੁਬਾਰਾ ਉਨ੍ਹਾਂ ਦਾ ਟੈਸਟ ਕਰਨ ‘ਤੇ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਪਰ ਪੰਜਾਬ ਵਿਚ ਵਧਦੀ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।