32 more corona positive : ਪੰਜਾਬ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਰੁਕਣ ਦਾ ਨਾਂ ਨਹੀਂ ਲੈ ਰਹੀ। ਪੰਜਾਬ ਵਿਚ ਸਭ ਤੋਂ ਵਧ ਕੇਸ ਹੁਣ ਸ਼ਰਧਾਲੂਆਂ ਦੇ ਵਾਪਸ ਆਪਣੇ ਘਰ ਪਰਤਣ ਨਾਲ ਆ ਰਹੇ ਹਨ। ਹੁਣ ਟਾਂਡਾ (ਹੁਸ਼ਿਆਰਪੁਰ) ਵਿਖੇ 32 ਮਰੀਜਾਂ ਦੀ ਰਿਪੋਰਟ ਪਾਜੀਟਿਵ ਆਈ ਹੈ। ਇਹ ਸਾਰੇ ਨਾਂਦੇੜ ਸਾਹਿਬ ਤੋਂ ਵਾਪਸ ਪਰਤੇ ਹਨ। ਇਨ੍ਹਾਂ ਸਾਰੇ 9 ਸ਼ਰਧਾਲੂਆਂ ਨੂੰ ਹੁਸ਼ਿਆਰਪੁਰ ਵਿਖੇ Quarantine ਕੀਤਾ ਗਿਆ ਸੀ ਪਰ ਹੁਣ ਇਨ੍ਹਾਂ ਦੀ ਰਿਪੋਰਟ ਪਾਜੀਟਿਵ ਆਉਣ ਨਾਲ ਇਨ੍ਹਾਂ ਸਾਰਿਆਂ ਨੂੰ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਨਾਲ ਹੁਸ਼ਿਆਰਪੁਰ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਕੇ 36 ਹੋ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਵਲੋਂ ਧਾਰਮਿਕ ਸਥਾਨਾਂ ਤਖਤ ਸ੍ਰੀ ਹਜੂਰ ਸਾਹਿਬ ਤੇ ਸ੍ਰੀ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਦਾ ਟੈਸਟ ਕਰਵਾਉਣ ਦੇ ਨਿਰਦੇਸ਼ ਕੀਤੇ ਗਏ ਹਨ ਤਾਂ ਜੋ ਜਿਹੜੇ ਵਿਅਕਤੀ ਕੋਰੋਨਾ ਪਾਜੀਟਿਵ ਪਾਏ ਜਾਂਦੇ ਹਨ ਉਨ੍ਹਾਂ ਦਾ ਇਲਾਜ ਕਰਵਾ ਕੇ ਹੀ ਉਨ੍ਹਾਂ ਨੂੰ ਘਰ ਭੇਜਿਆ ਜਾਵੇ ਤੇ ਇਸ ਦੇ ਵਧਦੇ ਸੰਕਰਮਣ ਨੂੰ ਰੋਕਿਆ ਜਾ ਸਕੇ। ਇਸ ਤਰ੍ਹਾਂ ਹੁਣ ਪੰਜਾਬ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਕੇ 698 ਹੋ ਗਈ ਹੈ ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਵਿਚੋਂ ਲਗਭਗ 250 ਵਿਅਕਤੀ ਧਾਰਮਿਕ ਸਥਾਨਾਂ ਤੋਂ ਆਉਣ ਵਾਲੇ ਸ਼ਰਧਾਲੂ ਹਨ।
ਪੰਜਾਬ ਭਰ ਵਿਚ ਹੁਣ ਕੋਰੋਨਾ ਦੇ 700 ਮਰੀਜ਼ ਸਾਹਮਣੇ ਆ ਚੁੱਕਾ ਹੈ। ਪੰਜਾਬ ‘ਚ ਅੰਮ੍ਰਿਤਸਰ ‘ਚ ਸਭ ਤੋਂ ਜ਼ਿਆਦਾ 145 ਕੇਸ ਸਾਹਮਣੇ ਆਏ ਹਨ। ਇਸ ਕਰਕੇ ਅੰਮ੍ਰਿਤਸਰ ਕੋਰੋਨਾ ਦਾ ਹੌਟਸਪਾਟ ਬਣ ਗਿਆ ਹੈ। ਜਲੰਧਰ ਵਿਚ ਵੀ 106 ਕੇਸ ਸਾਹਮਣੇ ਆਏ ਹਨ। ਲੁਧਿਆਣਾ ਵਿਚ 99, ਮੁਹਾਲੀ ਵਿਚ 92 ਅਤੇ ਪਟਿਆਲਾ ਵਿਚ 86 ਕੇਸ ਸਾਹਮਣੇ ਆਏ ਹਨ। ਪੰਜਾਬ ਵਿਚ 700 ਕੇਸ ਵਿਚੋਂ 20 ਮਰੀਜਾਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਪਾਰ ਅੰਕੜਾ ਉਨ੍ਹਾਂ ਮਰੀਜਾਂ ਦਾ ਹੋ ਗਿਆ ਹੈ, ਜਿਹੜੇ ਠੀਕ ਹੋ ਗਏ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।