Corona Blast in Moga : ਦੁਨੀਆ ਭਰ ਵਿਚ ਫੈਲਿਆ ਕੋਰੋਨਾ ਪੰਜਾਬ ਨੂੰ ਪੂਰੀ ਤਰ੍ਹਾਂ ਆਪਣੀ ਜਕੜ ਵਿਚ ਲਈ ਜਾ ਰਿਹਾ ਹੈ। ਅੱਜ ਮੋਗਾ ਵਿਚ ਕੋਰੋਨਾ ਵਾਇਰਸ ਦੇ ਇਕੱਠੇ 22 ਮਾਮਲੇ ਸਾਹਮਣੇ ਆਈ ਹੈ, ਜਿਸ ਦੇ ਚੱਲਦਿਆਂ ਮੋਗਾ ਨਿਵਾਸੀਆਂ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਸਾਰੇ ਮਾਮਲੇ ਵੀ ਸ੍ਰੀ ਨਾਂਦੇੜ ਸਾਹਿਬ ਤੋਂ ਵਾਪਸ ਪਰਤੇ ਲੋਕਾਂ ’ਚੋਂ ਹੀ ਸਾਹਮਣੇ ਆਏ ਹਨ। ਇਨ੍ਹਾਂ ਲੋਕਾਂ ਦੀਆਂ ਰਿਪੋਰਟਾਂ ਜਾਂਚ ਲਈ ਭੇਜੀਆਂ ਗਈਆਂ ਸਨ, ਜਿਨ੍ਹਾਂ ’ਚੋਂ 22 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਇਥੇ ਦੱਸ ਦੇਈਏ ਕਿ ਹੁਣ ਤੱਕ ਮੋਗਾ ਸ਼ਹਿਰ ਕੋਰੋਨਾ ਤੋਂ ਬਚਿਆ ਹੋਇਆ ਸੀ ਤੇ ਇਥੇ ਸਿਰਫ ਕੋਰੋਨਾ ਦੇ ਦੋ ਹੀ ਮਾਮਲੇ ਸਨ ਪਰ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇਕਦਮ ਹੀ ਇਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 24 ਹੋ ਗਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲੋਕਾਂ ਨੂੰ ਫਿਲਹਾਲ ਆਰਜ਼ੀ ਤੌਰ ’ਤੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਰਖਿਆ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਹਸਪਤਾਲ ਵਿਚ ਸ਼ਿਫਟ ਕਰਨ ਲਈ ਪ੍ਰਸ਼ਾਸਨ ਵੱਲੋਂ ਜੱਦੋ-ਜਹਿਦ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਹੀ ਦਿਨਾਂ ਵਿਚ ਪੰਜਾਬ ’ਚ ਕੋਰੋਨਾ ਵਾਇਰਸ ਦੇ ਪੀੜਤਾਂ ਵੀ ਭਾਰੀ ਗਿਣਤੀ ਵਿਚ ਵਾਧਾ ਹੋਇਆ ਹੈ। ਇਸ ਸਮੇਂ ਸੂਬੇ ਵਿਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 764 ਹੋ ਗਈ ਹੈ। ਇਨ੍ਹਾਂ ਵਿਚੋਂ ਵਧੇਰੇ ਮਰੀਜ਼ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨਾਲ ਸਬੰਧਤ ਹਨ। ਜ਼ਿਕਰਯੋਗ ਹੈ ਕਿ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 350 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਹੁਣ ਤੱਕ ਸੂਬੇ ਵਿਚ 20 ਮੌਤਾਂ ਹੋ ਚੁੱਕੀਆਂ ਹਨ। ਪੰਜਾਬ ’ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ 106, ਮੋਹਾਲੀ ’ਚ 94, ਪਟਿਆਲਾ ’ਚ 89, ਅੰਮ੍ਰਿਤਸਰ ’ਚ 174, ਲੁਧਿਆਣਾ ’ਚ 102, ਪਠਾਨਕੋਟ ’ਚ 25, ਨਵਾਂਸ਼ਹਿਰ ’ਚ 23, ਤਰਨਤਾਰਨ ’ਚ 15, ਮਾਨਸਾ ’ਚ 13, ਕਪੂਰਥਲਾ ’ਚ 12, ਹੁਸ਼ਿਆਰਪੁਰ ’ਚ 44, ਫਰੀਦਕੋਟ ’ਚ 6, ਸੰਗਰੂਰ ’ਚ 7, ਮੁਕਤਸਰ ਤੇ ਗੁਰਦਾਸਪੁਰ ’ਚ 4-4, ਮੋਗਾ ’ਚ 24, ਬਰਨਾਲਾ ’ਚ 2, ਫਤਿਹਗੜ੍ਹ ਸਾਹਿਬ ’ਚ 6, ਜਲਾਲਾਬਾਦ ’ਚ 4, ਬਠਿੰਡਾ ’ਚ 2, ਰੋਪੜ ’ਚ 5 ਅਤੇ ਫਿਰੋਜ਼ਪੁਰ ’ਚ 22 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।