In Muktsar Another Corona : ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਅੱਜ ਇਥੋਂ ਕੋਰੋਨਾ ਵਾਇਰਸ ਦੇ ਇਕੱਠੇ 42 ਮਾਮਲੇ ਸਾਹਮਣੇ ਆਏ ਸਨ ਪਰ ਅਜੇ ਵੀ ਇਥੇ ਪਾਜ਼ੀਟਿਵ ਮਾਮਲਿਆਂ ਵਿਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਹੁਣ ਇਕ ਹੋਰ ਵਿਅਕਤੀ ਦੇ ਜ਼ਿਲੇ ਵਿਚੋਂ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਹ ਵਿਅਕਤੀ ਜ਼ਿਲੇ ਦੇ ਇਕ ਪਿੰਡ ਨਾਲ ਤਾਅਲੁਕ ਰਖਦਾ ਹੈ। ਇਸ ਦਾ ਸੈਂਪਲ ਫਰੀਦਕੋਟ ਵਿਖੇ ਹੀ ਲਿਆ ਗਿਆ ਸੀ ਤੇ ਹੁਣ ਉਸ ਦੀ ਰਿਪੋਰਟ ਵਿਚ ਉਹ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਕੋਰੋਨ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 50 ਹੋ ਗਈ ਹੈ।
ਜ਼ਿਕਰਯੋਗ ਹੈ ਹੁਣ ਤੱਕ ਜ਼ਿਲੇ ਵਿਚੋਂ ਇਕ ਹੀ ਮਰੀਜ਼ ਠੀਕ ਹੋਇਆ ਹੈ, ਜਦਿਕ 49 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਥੇ ਦੱਸ ਦੇਈਏ ਕਿ ਹੁਣ ਤੱਕ ਸ੍ਰੀ ਮੁਕਤਸਰ ਸਾਹਿਬ ਤੋਂ ਭੇਜੇ ਗਏ ਸੈਂਪਲਾਂ ਦੀਆਂ ਰਿਪੋਰਟਾਂ ਵਿਚੋਂ 50 ਦੀਆਂ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ, ਜਦਕਿ 555 ਰਿਪੋਰਟਾਂ ਨੈਗੇਟਿਵ ਆਈਆਂ ਹਨ। ਅਜੇ 314 ਟੈਸਟਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਜ਼ਿਕਰਯੋਗ ਹੈ ਕਿ ਜ਼ਿਲੇ ਵਿਚ 2600 ਲੋਕਾਂ ਨੂੰ ਘਰਾਂ ਵਿਚ ਅਤੇ 1000 ਲੋਕਾਂ ਨੂੰ ਇਕਾਂਤਵਾਂਸ ਸੈਂਟਰਾਂ ’ਚ ਕੁਆਰੰਟੀਨ ਕੀਤਾ ਹੋਇਆ ਹੈ। ਅੱਜ ਵਿਭਾਗ ਨੂੰ 49 ਸੈਂਪਲ ਪ੍ਰਾਪਤ ਹੋਏ, ਜਿਨ੍ਹਾਂ ਵਿਚੋਂ 43 ਪਾਜ਼ੀਟਿਵ ਅਤੇ 6 ਨੈਗੇਟਿਵ ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਹੁਣ ਤੱਕ ਸੂਬੇ ਵਿਚ 21 ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁਲ ਮਾਮਲੇ 1100 ਦਾ ਅੰਕੜਾ ਪਾਰ ਕਰ ਗਏ ਹਨ। ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ 124, ਅੰਮ੍ਰਿਤਸਰ ਵਿਚ 208, ਲੁਧਿਆਣਾ ’ਚ 122, ਮੋਹਾਲੀ ’ਚ 94, ਪਟਿਆਲਾ ’ਚ 90, ਹੁਸ਼ਿਆਰਪੁਰ ’ਚ 84, ਤਰਨਤਾਰਨ ’ਚ 15, ਪਠਾਨਕੋਟ ’ਚ 25, ਮਾਨਸਾ ’ਚ 16, ਕਪੂਰਥਲਾ ’ਚ 90, ਹੁਸ਼ਿਆਰਪੁਰ ’ਚ 84, ਤਰਨਤਾਰਨ ’ਚ 40, ਪਠਾਨਕੋਟ ’ਚ 25, ਮਾਨਸਾ ’ਚ 16, ਕਪੂਰਥਲਾ ’ਚ 15, ਫਰੀਦਕੋਟ ’ਚ 6, ਸੰਗਰੂਰ ’ਚ 11, ਨਵਾਂਸ਼ਹਿਰ ’ਚ 85, ਰੂਪਨਗਰ ’ਚ 15, ਫਿਰੋਜ਼ਪੁਰ ’ਚ 27, ਬਠਿੰਡਾ ’ਚ 35, ਗੁਰਦਾਸਪੁਰ ’ਚ 29, ਫਤਿਹਗੜ੍ਹ ਸਾਹਿਬ ’ਚ 16, ਬਰਨਾਲਾ ’ਚ 4, ਨਾਭਾ ’ਚ 1, ਫਾਜ਼ਿਲਕਾ ’ਚ 4, ਮੋਗਾ ’ਚ 27, ਮੁਕਤਸਰ ਸਾਹਿਬ ’ਚ 49 ਮਿਲੇ ਹਨ।