Corona death counting : ਪੰਜਾਬ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਗਿਣਤੀ 24 ਤਕ ਪਹੁੰਚ ਗਈ ਹੈ। ਕਲ ਇਕੋ ਦਿਨ ਵਿਚ 4 ਮੌਤਾਂ ਹੋਣ ਦੀ ਖਬਰ ਮਿਲੀ ਹੈ। ਲੁਧਿਆਣਾ ਦੀ ਰਹਿਣ ਵਾਲੀ ਇਕ ਮਹਿਲਾ ਨੇ ਕਲ ਇਲਾਜ ਦੌਰਾਨ ਦਮ ਤੋੜ ਦਿੱਤਾ। ਉਸ ਦਾ ਇਲਾਜ ਡੀਐਮਸੀ ਚੱਲ ਰਿਹਾ ਸੀ। ਲੁਧਿਆਣਾ ਵਿਚ ਕੋਰੋਨਾ ਵਾਇਰਸ ਨਾਲ ਦੋ ਮੌਤਾ ਹੋ ਗਈਆਂ ਹਨ। ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿਚ ਕੋਰੋਨਾ ਵਾਇਰਸ ਨਾਲ ਇਕ ਵਿਅਕਤੀ ਦੀਪਕ ਕੁਮਾਰ ਦੀ ਮੌਤ ਹੋ ਗਈ ਹੈ। ਦੀਪਕ ਨੂੰ ਹਾਰਟ ਅਟੈਕ ਆਇਆ ਸੀ ਜਿਸ ਦੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਪੀਜੀਆਈ ਰੈਫਰ ਕੀਤਾ ਸੀ ਪਰ ਉਸਦੀ ਅੱਜ ਮੌਤ ਹੋ ਗਈ ਹੈ। ਉਸ ਦੀ ਮੌਤ ਤੋਂ ਬਾਅਦ ਬਾਬਾ ਬਕਾਲਾ ਸਾਹਿਬ ਦੇ ਘਰ ਦੇ ਆਸੇ ਪਾਸੇ ਨੂੰ ਸੀਲ ਕਰ ਦਿੱਤਾ ਹੈ। ਇਸ ਵਿਅਕਤੀ ਦੀ ਮੌਤ ਨਾਲ ਪੰਜਾਬ ਵਿਚ 24 ਮੌਤਾਂ ਦਾ ਅੰਕੜਾ ਹੋ ਗਿਆ ਹੈ।
ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 1000 ਦਾ ਅੰਕੜਾ ਪਾਰ ਕਰ ਗਈ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ 1118 ਕੇਸ ਸਾਹਮਣੇ ਆਏ ਹਨ ਅਤੇ ਇਹਨਾਂ ਵਿਚੋਂ 112 ਲੋਕ ਠੀਕ ਹੋ ਗਏ ਹਨ। ਫ਼ਿਰੋਜ਼ਪੁਰ ਦੇ ਪਿੰਡ ਅਲੀਕੇ ਦੇ ਪਾਜ਼ੀਟਿਵ ਆਏ 40 ਸਾਲਾ ਮਰੀਜ਼ ਦੀ ਮੌਤ ਹੋ ਗਈ। ਇਹ ਵਿਅਕਤੀ ਪਿਛਲੇ ਕੁਝ ਸਮੇਂ ਤੋਂ ਬੀਮਾਰ ਹੋਣ ਕਾਰਨ ਇਸ ਨੂੰ 29 ਅਪ੍ਰੈਲ ਨੂੰ ਫਿਰੋਜ਼ਪੁਰ ਤੋਂ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ। ਜਿਸ ਦੀ ਅੱਜ ਅਚਾਨਕ ਮੌਤ ਹੋ ਗਈ। ਇਸੇ ਤਰ੍ਹਾਂ ਫਗਵਾੜਾ ਦੇ ਵਿਅਕਤੀ ਨੇ ਲੁਧਿਆਣਾ ਦੇ DMC ‘ਚ ਦਮ ਤੋੜ ਦਿੱਤਾ ਹੈ। ਇਹ ਵਿਅਕਤੀ ਕਾਫੀ ਸਮੇਂ ਤੋਂ ਹਸਪਤਾਲ ‘ਚ ਭਰਤੀ ਸੀ । ਇਹ ਵਿਅਕਤੀ ਫਗਵਾੜਾ ਦੇ ਪਲਾਹੀ ਗੇਟ ਦਾ ਰਹਿਣ ਵਾਲਾ ਸੀ। ਪ੍ਰਸ਼ਾਸਨ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
ਭਾਵੇਂ ਪ੍ਰਸ਼ਾਸਨ ਵਲੋਂ ਕੋਰੋਨਾ ਨੂੰ ਕੰਟਰੋਲ ਕਰਨ ਦੀ ਹਰ ਅਹਿਤਿਆਤ ਵਰਤੀ ਜਾ ਰਹੀ ਹੈ ਪਰ ਇਸ ਨਾਲ ਮਰਨ ਵਾਲਿਆਂ ਦਾ ਅੰਕੜਾ ਦਿਨੋ-ਦਿਨ ਵਧ ਰਹੀ ਹੈ ਜੋ ਪ੍ਰਸ਼ਾਸਨ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੇਕਰ ਅਸੀਂ ਸਾਰੇ ਇਸ ਵਾਇਰਸ ਤੋਂ ਬਚਣਾ ਚਾਹੁੰਦੇ ਹਾਂ ਤਾਂ ਸਾਨੂੰ ਪ੍ਰਸ਼ਾਸਨ ਵਲੋਂ ਦੱਸੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਬਿਨਾਂ ਵਜ੍ਹਾ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਤਾਂ ਜੋ ਇਸ ਵਾਇਰਸ ਦੇ ਵਧਦੇ ਪ੍ਰਕੋਪ ਤੋਂ ਅਸੀਂ ਆਪਣੇ ਆਪ ਨੂੰ ਬਚਾ ਸਕੀਏ।