A three member : ਕੋਵਿਡ -19 ਵਿਰੁੱਧ ਜੰਗ ਵਿਚ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸਰਗਰਮੀ ਅਤੇ ਪੂਰੀ ਨਿਰੰਤਰਤਾ ਨਾਲ ਮੋਹਰੀ ਹੋ ਕੇ ਕੰਮ ਕਰ ਰਿਹਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਨਾਲ ਜੁੜੇ ਮੈਡੀਕਲ ਅਧਿਕਾਰੀ, ਫਾਰਮਾਸਿਸਟ ਅਤੇ ਹੋਰ ਕਰਮਚਾਰੀ ਇਸ ਸੰਕਟਕਾਲੀ ਦੌਰ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਬਾਜਵਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਇਸ ਦੌਰ ਵਿਚ ਇਨ੍ਹਾਂ ਦੀ ਸਖਤ ਮਿਹਨਤ ਅਤੇ ਲਗਨ ਨੂੰ ਦੇਖਦਿਆਂ ਪੰਜਾਬ ਸਰਕਾਰ ਆਰ. ਐੱਮ. ਓ. ਲਈ 4-9-14 ਸਕੇਲ ਲਾਗੂ ਕਰਨ ਅਤੇ ਉਨ੍ਹਾਂ ਨਾਲ ਕੰਮ ਕਰਦੇ ਫਾਰਮਾਸਿਸਟਾਂ ਅਤੇ ਦਰਜਾ-4 ਕਰਮਚਾਰੀਆਂ ਨੂੰ ਰੈਗੂਲਰ ਕਰਨ `ਤੇ ਵਿਚਾਰ ਕਰ ਰਹੀ ਹੈ। ਮੰਤਰੀ ਦੇ ਦਿਸ਼ਾ ਨਿਰਦੇਸ਼ਾਂ `ਤੇ ਇਸ ਮਾਮਲੇ ਦੀਆਂ ਸੰਭਾਵਨਾਵਾਂ ਨੂੰ ਘੋਖਣ ਅਤੇ ਇਸ ਦੇ ਸਾਰੇ ਪਹਿਲੂਆਂ ਨੂੰ ਗੰਭੀਰਤਾ ਨਾਲ ਵਿਚਾਰਨ ਤੋਂ ਬਾਅਦ ਡਾਇਰੈਕਟਰ ਪੇਂਡੂ ਵਿਕਾਸ ਨੂੰ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿੱਚ ਸ਼੍ਰੀ ਸੰਜੀਵ ਗਰਗ ਡਿਪਟੀ ਡਾਇਰੈਕਟਰ- ਚੇਅਰਮੈਨ, ਕੁਲਦੀਪ ਸਿੰਘ ਬਨਵੈਤ ਡੀ.ਸੀ.ਐੱਫ.ਏ – ਮੈਂਬਰ ਅਤੇ ਦੀਪਕ ਓਹਰੀ, ਸੈਕਸ਼ਨ ਅਫਸਰ-ਮੈਂਬਰ ਵਜੋਂ ਸ਼ਾਮਲ ਹੋਣਗੇ।
ਇਹ ਕਮੇਟੀ ਸੋਮਵਾਰ (4 ਮਈ) ਨੂੰ ਦੁਪਹਿਰ ਤੱਕ ਆਪਣੀ ਖਰੜਾ ਰਿਪੋਰਟ ਪੇਸ਼ ਕਰੇਗੀ ਅਤੇ ਮੰਗਲਵਾਰ (5 ਮਈ) ਦੁਪਹਿਰ ਤੱਕ ਆਪਣੀ ਅੰਤਿਮ ਰਿਪੋਰਟ ਪੇਸ਼ ਕਰੇਗੀ। ਇਹ ਕਮੇਟੀ ਨੂੰ ਆਰ.ਐੱਮ.ਓ. ਦੇ 4-9-14 ਦੇ ਤਨਖਾਹ ਸਕੇਲ ਦੇ ਲਾਗੂ ਕਰਨ ਅਤੇ ਫਾਰਮਾਸਿਟਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਬਾਰੇ ਰਿਪੋਰਟ ਪੇਸ਼ ਕਰੇਗੀ।ਇਸ ਦੇ ਨਾਲ ਹੀ ਕਮੇਟੀ ਵਿੱਤੀ ਬੋਝ ਦੇ ਵਾਧੇ, ਓਵਰਏਜ, ਅਯੋਗ ਕਰਮਚਾਰੀਆਂ ਤੇ ਢੁਕਵੇਂ ਅਧਾਰ, ਜਿਵੇਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼, ਨੀਤੀ, ਨਿਯਮ ਅਤੇ ਫਾਰਮਾਸਿਸਟਾਂ ਤੇ ਕਲਾਸ 4 ਕਰਮਚਾਰੀਆਂ ਦੀ ਤਨਖਾਹ ਵਧਾਉਣ ਬਾਰੇ ਵਿਸ਼ਿਆਂ ‘ਤੇ ਚਰਚਾ ਕੀਤੀ ਜਾਵੇਗੀ।