Ujagar Singh of Samrala : ਕੋਵਿਡ-19 ਨੇ ਪੂਰੇ ਦੇਸ਼ ਵਿਚ ਤੜਥੱਲੀ ਮਚਾਈ ਹੋਈ ਹੈ। ਇਸ ਦੇ ਕੇਸਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਕੈਨੇਡਾ ਵਿਖੇ ਵੀ ਬਹੁਤ ਸਾਰੇ ਪੰਜਾਬੀ ਰਹਿੰਦੇ ਹਨ। ਅੱਜ ਕੈਨੇਡਾ ਵਿਖੇ ਇਕ ਪੰਜਾਬੀ ਦੀ ਮੌਤ ਦੀ ਖਬਰ ਆਈ ਹੈ। ਮ੍ਰਿਤਕ ਕੈਨੇਡਾ ਦੀ ਓਂਟਾਰੀਓ ਸਟੇਟ ਦੇ ਸ਼ਹਿਰ ਬਰੈਂਪਟਨ ਦਾ ਰਹਿਣ ਵਾਲਾ ਸੀ। ਉਨ੍ਹਾਂ ਦਾ ਕੈਨੇਡਾ ਵਿਖੇ ਹੀ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਸੀ ਪਰ ਹਾਲਤ ਨਾਜੁਕ ਹੋਣ ਕਾਰਨ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਸਮਰਾਲਾ ਨੇੜਪੇ ਪਿੰਡ ਕੋਟਾਲਾ ਦੇ ਰਹਿਣ ਵਾਲਾ ਉਜਾਗਰ ਸਿੰਘ ਵਜੋਂ ਹੋਈ ਹੈ। ਉਹ ਪਿਛਲੇ 10 ਸਾਲਾਂ ਤੋਂ ਕੈਨੇਡਾ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਹੇ ਸਨ। ਉਹ ਕੈਨੇਡਾ ਵਿਚ ਰਹਿੰਦੇ ਹੋਏ ਇਸ ਬੀਮਾਰੀ ਤੋਂ ਗ੍ਰਸਤ ਹੋ ਗਏ ਸਨ ਤੇ ਉਨ੍ਹਾਂ ਦਾ ਮਿਸੀਸਾਗਾ ਦੇ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ ਹੀ ਇਕ ਜਾਣਕਾਰ ਹਰਜੀਤ ਸਿੰਘ ਕੰਧੋਲਾ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਜਾਗਰ ਸਿੰਘ 8 ਦਿਨ ਹਸਪਤਾਲ ਵਿਚ ਭਰਤੀ ਰਹੇ ਤੇ ਆਖਿਰ ਹਾਲਤ ਜਿਆਦਾ ਗੰਭੀਰ ਹੋਣ ਕਾਰਨ ਉਹ ਜਿੰਦਗੀ ਦੀ ਜੰਗ ਹਾਰ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਉਜਾਗਰ ਸਿੰਘ ਫੁੱਟਬਾਲ ਦੇ ਚੰਗੇ ਖਿਡਾਰੀ ਵੀ ਰਹਿ ਚੁੱਕੇ ਹਨ। ਆਪਣੇ ਪਿੱਛੇ ਉਹ ਪਤਨੀ, ਦੋ ਪੁੱਤਰ ਅਤੇ ਇਕ ਪੁੱਤਰੀ ਛੱਡ ਗਏ ਹਨ। ਸਾਰੇ ਪਰਿਵਾਰਕ ਮੈਂਬਰਾਂ ਨੂੰ ਕੁਰਾਰੰਟਾਈਨ ਕੀਤਾ ਗਿਆ ਹੈ। ਪੰਜਾਬ ਵਿਚ ਅੱਜ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 24 ਤਕ ਪੁੱਜ ਗਈ ਹੈ ਕਲ ਇਕੋ ਦਿਨ ਵਿਚ ਪੰਜਾਬ ਵਿਖੇ 4 ਮੌਤਾਂ ਹੋਈਆਂ ਲੁਧਿਆਣਾ ਦੀ ਰਹਿਣ ਵਾਲੀ ਇਕ ਮਹਿਲਾ ਨੇ ਕਲ ਇਲਾਜ ਦੌਰਾਨ ਦਮ ਤੋੜ ਦਿੱਤਾ, ਇਸੇ ਤਰ੍ਹਾਂ ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿਚ ਕੋਰੋਨਾ ਵਾਇਰਸ ਨਾਲ ਇਕ ਵਿਅਕਤੀ ਦੀਪਕ ਕੁਮਾਰ ਦੀ ਮੌਤ ਹੋ ਗਈ ਹੈ ਤੇ ਦੋ ਮੌਤਾਂ ਫਿਰੋਜ਼ਪੁਰ ਤੇ ਫਗਵਾੜਾ ਵਿਖੇ ਹੋਈਆਂ। ਇਸ ਨਾਲ ਇੰਫੈਕਟਿਡ ਲੋਕਾਂ ਦਾ ਅੰਕੜਾ 1118 ਤਕ ਪੁੱਜ ਗਿਆ ਹੈ। ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।