At Muktsar 34 : ਪੰਜਾਬ ਵਿਖੇ ਜਿਥੇ ਦਿਨੋ-ਦਿਨ ਕੋਰੋਨਾ ਵਾਇਰਸ ਨਾਲ ਪੀੜਤ ਮਰੀਜਾਂ ਦੀ ਗਿਣਤੀ ਵਧ ਰਹੀ ਹੈ ਉਥੇ ਪੰਜਾਬ ਦੇ ਜਿਲ੍ਹਾ ਮੁਕਤਸਰ ਤੋਂ ਇਕ ਰਾਹਤ ਭਰੀ ਖਬਰ ਆਈ ਹੈ ਜਿਥੇ ਭੇਜੇ ਗਏ ਸੈਂਪਲਾਂ ਵਿਚੋਂ 34 ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਵਿਚੋਂ ਜਿਆਦਾਤਰ ਲੋਕ ਬਾਹਰੀ ਸੂਬਿਆਂ ਤੋਂ ਆਏ ਸਨ। ਲਗਭਗ 324 ਸੈਂਪਲ ਭੇਜੇ ਗਏ ਸਨ ਜਿਨ੍ਹਾਂ ਵਿਚੋਂ 34 ਦੀ ਰਿਪੋਰਟ ਨੈਗੇਟਿਵ ਆਈ ਹੈ ਤੇ ਬਾਕੀ ਰਿਪੋਰਟ ਆਉਣੀ ਅਜੇ ਪੈਂਡਿੰਗ ਹੈ। ਦੂਜੇ ਪਾਸੇ ਪਿੰਡ ਦੋਦਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਚ ਕੰਮ ਕਰ ਰਹੇ ਦੋ ਕਰਮਚਾਰੀਆਂ ਦੀ ਰਿਪੋਰਟ ਪਾਜੀਟਿਵ ਆਈ ਹੈ ਜਿਸ ਕਾਰਨ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲੈ ਕੇ ਭੇਜੇ ਜਾ ਰਹੇ ਹਨ। ਐਤਵਾਰ ਨੂੰ ਮੁਕਤਸਰ ਵਿਚ 43 ਵਿਅਕਤੀ ਦੀ ਰਿਪੋਰਟ ਪਾਜੀਟਿਵ ਆਉਣ ਨਾਲ ਇਥੇ 50 ਕੇਸ ਕੋਰੋਨਾ ਪਾਜੀਟਿਵ ਦੇ ਹਨ। 1 ਮਰੀਜ਼ ਮੁਹੰਮਦ ਸਮਸਾ ਠੀਕ ਹੋ ਗਿਆ ਹੈ ਤੇ ਬਾਕੀ ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।
ਇਸੇ ਤਰ੍ਹਾਂ ਪਟਿਆਲਾ ਵਿਖੇ ਦੋ ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਕ ਵਿਅਕਤੀ ਸਫਾਬਾਦੀ ਅਤੇ ਇਕ ਬੁੱਕ ਮਾਰਕੀਟ ਵਿਚ ਰਹਿਣ ਵਾਲਾ ਹੈ। ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ‘ਤੇ ਉਨ੍ਹਾਂ ਨੂੰ ਬੀਤੀ ਰਾਤ ਰਾਜਿੰਦਰਾ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਜਿਸ ਨਾਲ ਕੋਰੋਨਾ ਨੂੰ ਮਾਤ ਦੇਣ ਵਾਲੇ ਵਿਅਕਤੀਆਂ ਦੀ ਗਿਣਤੀ ਜਿਲ੍ਹੇ ਵਿਚ ਪੰਜ ਹੋ ਗਈ ਹੈ। ਛੁੱਟੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਘਰ ਵਿਚ ਹੀ ਕੁਆਰੰਟਾਈਨ ਕਰਕੇ ਰੱਖਿਆ ਜਾਵੇਗਾ ਤੇ ਦੁਬਾਰਾ ਉਨ੍ਹਾਂ ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਜਾਣਗੇ। ਰਾਜਪੁਰਾ ਵਿਚ 28 ਸਾਲਾ ਵਿਅਕਤੀ ਜੋ ਕੋਰੋਨਾ ਪਾਜੀਟਿਵ ਪਾਇਆ ਗਿਆ ਸੀ ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰਵਾਇਆ ਗਿਆ ਸੀ।
ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਤਕ 1073 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 86 ਕੇਸ ਪਾਜੀਟਿਵ ਪਟਿਆਲੇ ਦੇ ਹਨ। 896 ਨੈਗੇਟਿਵ ਅਤੇ 91 ਦੀ ਰਿਪੋਰਟ ਆਉਣੀ ਬਾਕੀ ਹੈ। ਪਾਜੀਟਿਵ ਕੇਸਾਂ ਵਿਚੋਂ ਇਕ ਦੀ ਮੌਤ ਹੋ ਚੁੱਕੀ ਹੈ 5 ਕੇਸ ਠੀਕ ਹੋ ਚੁੱਕੇ ਹਨ ਅਤੇ ਇਨ੍ਹਾਂ ਨੂੰ ਹਸਪਤਾਲ ਤੋਂ ਘਰ ਭੇਜ ਦਿੱਤਾ ਗਿਆ ਹੈ।