In Baba Bakala 7 Corona Positive : ਅੰਮ੍ਰਿਤਸਰ ਵਿਖੇ ਬਾਬਾ ਬਕਾਲਾ ਸਾਹਿਬ ਤੋਂ ਅੱਜ 7 ਨਵੇਂ ਕੋਰੋਨਾ ਵਾਇਰਸ ਦੇ ਮਰੀਜ਼ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਮਾਮਲਿਆਂ ਦੀ ਪਿੰਡ ਲੋਹਗੜ੍ਹ, ਨਿੱਝਰ ਅਤੇ ਵਡਾਲਾ ਵਿਚ 1-1 ਮਰੀਜ਼, ਜਦਕਿ ਛੱਜਲਵੱਡੀ ਅਤੇ ਖਿਲਚੀਆਂ ਵਿਚ 2-2 ਤੋਂ ਹੋਣ ਦੀ ਪੁਸ਼ਟੀ ਹੋਈ ਹੈ। ਇਥੇ ਦੱਸ ਦੇਈਏ ਕਿ ਬਾਬਾ ਬਕਾਲਾ ਵਿਚ ਪਹਿਲਾਂ ਕੁਲ ਮਰੀਜ਼ਾਂ ਦੀ ਗਿਣਤੀ 22 ਸੀ, ਜਦੋਂਕਿ ਹੁਣ ਨਵੇਂ ਮਾਮਲਿਆਂ ਦੀਆਂ ਰਿਪੋਰਟਾਂ ਸਾਹਮਣੇ ਆਉਣ ਨਾਲ ਇਹ ਗਿਣਤੀ 29 ਤੱਕ ਪਹੁੰਚ ਗਈ ਹੈ। ਪਾਜ਼ੀਟਿਵ ਪਾਏ ਗਏ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਦੱਸੇ ਜਾਂਦੇ ਹਨ। ਪਾਜ਼ੀਟਿਵ ਮਰੀਜ਼ਾਂ ਕਾਰਨ ਤਹਿਸੀਲ ਬਾਬਾ ਬਕਾਲਾ ਦੇ ਨਾਲ ਲੱਗਦੇ ਪਿੰਡਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ
ਜ਼ਿਕਰਯੋਗ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਵਧ ਰਹੇ ਕੋਰੋਨਾ ਵਾਇਰਸ ਕਾਰਨ ਇਸ ਨੂੰ ਰੈੱਡ ਜ਼ੋਨ ਖੇਤਰਾਂ ਵਿਚ ਸ਼ਾਮਲ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਜ਼ਿਲੇ ਵਿਚ ਪ੍ਰਸ਼ਾਸਨ ਵਲੋਂ ਕਰਫਿਊ ਵਿਚ ਕੁਝ ਵੀ ਰਾਹਤ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਰੋਜ਼ਾਨਾ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪੰਜਾਬ ਵਿਚ ਇਸ ਦੇ ਕੁਲ ਮਰੀਜ਼ਾਂ ਦੀ ਗਿਣਤੀ 1204 ਹੋ ਗਈ ਹੈ। ਇਨ੍ਹਾਂ ਵਿਚੋਂ ਵਧੇਰੇ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।
ਸੂਬੇ ਵਿਚ ਸਾਹਮਣੇ ਆਏ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ ਅੰਮ੍ਰਿਤਸਰ ’ਚ 208, ਲੁਧਿਆਣਾ ’ਚ 122, ਜਲੰਧਰ ’ਚ 128, ਮੋਹਾਲੀ ’ਚ 94, ਪਟਿਆਲਾ ’ਚ 87, ਹੁਸ਼ਿਆਰਪੁਰ ’ਚ 86, ਤਰਨਤਾਰਨ ’ਚ 40, ਪਠਾਨਕੋਟ ’ਚ 25, ਮਾਨਸਾ ’ਚ 16, ਕਪੂਰਥਲਾ ’ਚ 15, ਫਰੀਦਕੋਟ ’ਚ 6, ਸੰਗਰੂਰ ’ਚ 62, ਨਵਾਂਸ਼ਹਿਰ ’ਚ 85, ਰੂਪਨਗਰ ’ਚ 16, ਫਿਰੋਜ਼ਪੁਰ ’ਚ 27, ਬਠਿੰਡਾ ’ਚ 35, ਫਤਿਹਗੜ੍ਹ ਸਾਹਿਬ ’ਚ 16, ਬਰਨਾਲਾ ’ਚ 19, ਫਾਜ਼ਿਲਕਾ ’ਚ 4, ਮੋਗਾ ’ਚ 28, ਮੁਕਤਸਰ ਸਾਹਿਬ ’ਚ 50 ਪੀੜਤਾਂ ਦੀ ਪੁਸ਼ਤੀ ਹੋ ਚੁੱਕੀ ਹੈ ਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੂਬੇ ਵਿਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।