Hizbul Mujahideen terrorist arrested: ਜੰਮੂ: ਜੰਮੂ ਵਿੱਚ ਸੁਰੱਖਿਆ ਬਲਾਂ ਨੇ ਡੋਡਾ ਜ਼ਿਲ੍ਹੇ ਵਿੱਚ ਸਰਗਰਮ ਇੱਕ ਹਿਜ਼ਬੁਲ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਅੱਤਵਾਦੀ ਕੋਲੋਂ ਇੱਕ ਰਿਵਾਲਵਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਕਰਮਚਾਰੀਆਂ ਨੂੰ ਮੰਗਲਵਾਰ ਤੜਕੇ ਡੋਡਾ ਵਿੱਚ ਸੁਰੱਖਿਆ ਬਲਾਂ ਨੂੰ ਇਲਾਕੇ ਦੇ ਸ਼ੇਖਾਪੁਰਾ ਖੇਤਰ ਵਿੱਚ ਇੱਕ ਅੱਤਵਾਦੀ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।
ਫੌਜ, ਅਰਧ ਸੈਨਿਕ ਬਲਾਂ ਅਤੇ ਜੰਮੂ ਪੁਲਿਸ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜਦੋਂ ਇਲਾਕੇ ਵਿੱਚ ਲੁਕੇ ਅੱਤਵਾਦੀ ਨੇ ਆਪਣੇ ਆਪ ਨੂੰ ਚਾਰੋਂ ਪਾਸਿਆਂ ਤੋਂ ਘਿਰਿਆ ਹੋਇਆ ਦੇਖਿਆ ਤਾਂ ਉਸਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਉਸਨੂੰ ਫੜ ਲਿਆ ਗਿਆ। ਦਰਅਸਲ, ਫੜੇ ਗਏ ਅੱਤਵਾਦੀ ਦੀ ਪਛਾਣ ਤਨਵੀਰ ਅਹਿਮਦ ਮਲਿਕ ਵਜੋਂ ਹੋਈ ਹੈ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਹਿਜ਼ਬੁਲ ਮੁਜਾਹਿਦੀਨ ਲਈ ਸਰਗਰਮ ਸੀ। ਸੁਰੱਖਿਆ ਬਲਾਂ ਨੇ ਉਸ ਕੋਲੋਂ ਇੱਕ ਪਿਸਤੌਲ ਬਰਾਮਦ ਕੀਤੀ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਹਾਲ ਹੀ ਵਿੱਚ ਉੱਤਰੀ ਕਸ਼ਮੀਰ ਦੇ ਹੰਦਵਾੜਾ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ ਕਰਨਲ ਸਮੇਤ ਪੰਜ ਜਵਾਨ ਮਾਰੇ ਗਏ ਸਨ। ਸ਼ਹੀਦ ਹੋਣ ਵਾਲੇ ਸੈਨਿਕਾਂ ਵਿੱਚ ਕੌਮੀ ਰਾਈਫਲ ਦੀ 21ਵੀਂ ਬਟਾਲੀਅਨ ਦੇ ਕਮਾਂਡਿੰਗ ਅਧਿਕਾਰੀ ਕਰਨਲ ਆਸ਼ੂਤੋਸ਼ ਸ਼ਰਮਾ ਅਤੇ ਮੇਜਰ ਅਨੁਜ ਸੂਦ, ਨਾਇਕ ਰਾਜੇਸ਼, ਲਾਂਸ ਨਾਇਕ ਦਿਨੇਸ਼ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਸਾਗੀਰ ਅਹਿਮਦ ਪਠਾਨ ਉਰਫ ਕਾਜੀ ਸਨ ।