china reports 16 new coronavirus cases: ਚੀਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦਾ ਸਿਲਸਿਲਾ ਰੁਕਦਾ ਪ੍ਰਤੀਤ ਨਹੀਂ ਹੋ ਰਿਹਾ। ਮੰਗਲਵਾਰ ਨੂੰ ਚੀਨ ਵਿੱਚ ਕੋਰੋਨਾ ਵਾਇਰਸ ਦੇ 16 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਚੀਨ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 82,881 ਹੋ ਗਈ ਹੈ। ਚੀਨ ਦੇ ਸਿਹਤ ਅਧਿਕਾਰੀਆਂ ਨੇ ਬੀਜਿੰਗ ਵਿੱਚ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਕਿਹਾ ਕਿ ਸੋਮਵਾਰ ਨੂੰ ਸ਼ੰਘਾਈ ਵਿੱਚ ਇੱਕ ਮਾਮਲਾ ਸਾਹਮਣੇ ਆਇਆ। ਸੰਕਰਮਿਤ ਵਿਅਕਤੀ ਵਿਦੇਸ਼ ਤੋਂ ਚੀਨ ਵਾਪਿਸ ਆਇਆ ਸੀ। ਸਾਰੇ ਸੰਕਰਮਿਤ ਮਰੀਜ਼ਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਚੀਨ ਦੇ ਵੁਹਾਨ ਵਿੱਚ ਹੋਇਆ ਸੀ। ਉਸ ਤੋਂ ਬਾਅਦ, ਕੋਰੋਨਾ ਵਾਇਰਸ ਦੀ ਲਾਗ ਵੁਹਾਨ ਤੋਂ ਦੁਨੀਆ ਭਰ ਵਿੱਚ ਫੈਲ ਗਈ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਚੀਨ ਵਿੱਚ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਸਨ। ਚੀਨ ਵਿੱਚ ਇਸ ਘਾਤਕ ਵਾਇਰਸ ਨਾਲ 4,630 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਬਿਨ੍ਹਾਂ ਲੱਛਣਾਂ ਤੋਂ ਮਰੀਜ਼ ਉਹ ਹੁੰਦੇ ਹਨ ਜੋ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਜਾਂਦੇ ਹਨ ਪਰ ਉਨ੍ਹਾਂ ‘ਚ ਬੁਖਾਰ, ਖੰਘ ਜਾਂ ਗਲੇ ਵਿੱਚ ਸੋਜ ਵਰਗੇ ਕੋਈ ਲੱਛਣ ਦਿਖਾਈ ਨਹੀਂ ਦਿੰਦੇ। ਹਾਲਾਂਕਿ, ਇਸ ਬਿਮਾਰੀ ਦਾ ਦੂਜੇ ਲੋਕਾਂ ਵਿੱਚ ਫੈਲਣ ਦਾ ਜੋਖਮ ਹੈ। ਯੂਐਸ ਵਿੱਚ ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ, ਪਿੱਛਲੇ ਸਾਲ ਦਸੰਬਰ ਵਿੱਚ ਚੀਨ ਦੇ ਵੁਹਾਨ ਸ਼ਹਿਰ ਵਿੱਚ ਸ਼ੁਰੂ ਹੋਏ ਕੋਰੋਨਾ ਵਾਇਰਸ ਨਾਲ 251,562 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੁਨੀਆ ਭਰ ਦੇ 182 ਦੇਸ਼ਾਂ ਵਿੱਚ 35 ਲੱਖ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ।