Nimrat Khaira Old Pics: ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਜੋ ਕਿ ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸਦੇ ਚੱਲਦੇ ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਅਕਾਉਂਟ ਤੇ ਆਪਣੇ ਬਚਪਨ ਦੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆ ਹਨ। ਦਰਸ਼ਕਾਂ ਵੱਲੋ ਉਹਨਾਂ ਦੀਆ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ‘ਚ ਉਹ ਬਹੁਤ ਹੀ ਮਾਸੂਮ ਨਜ਼ਰ ਆ ਰਹੇ ਨੇ ।
ਇਨ੍ਹਾਂ ਵਿੱਚੋਂ ਇੱਕ ਤਸਵੀਰ ਉਨ੍ਹਾਂ ਦੀ ਮਾਤਾ ਜੀ ਦੇ ਨਾਲ ਹੈ । ਜਿਸ ਨੂੰ ਸਾਂਝੇ ਕਰਦੇ ਹੋਏ ਨਿਮਰਤ ਖਹਿਰਾ ਨੇ ਲਿਖਿਆ ਕਿ “ਹਰ ਜਨਮ ‘ਚ ਬਣੇ ਤੂੰ ਮਾਂ ਮੇਰੀ, ਹਰ ਜਨਮ ‘ਚ ਮੈਂ ਤੇਰੀ ਧੀ ਹੋਵਾਂ”।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬਚਪਨ ਦੀ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਬਹੁਤ ਸ਼ੁਕਰਗੁਜ਼ਾਰ ਹਾਂ ਖ਼ਾਸ ਕਰਕੇ ਤੁਹਾਡੇ ਲਈ”। ਇਨ੍ਹਾਂ ਦੋਵਾਂ ਤਸਵੀਰਾਂ ‘ਚ ਨਿਮਰਤ ਖਹਿਰਾ ਕਾਫੀ ਖੁਸ਼ ਨਜ਼ਰ ਆ ਰਹੇ ਹਨ । ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫ਼ਿਲਮ ‘ਜੋੜੀ’ ‘ਚ ਦਿਲਜੀਤ ਦੋਸਾਂਝ ਦੇ ਨਾਲ ਨਜ਼ਰ ਆਉਣਗੇ । ਨਿਮਰਤ ਖਹਿਰਾ ਨੇ ਆਪਣੀ ਫ਼ਿਲਮ ਕੈਰੀਅਰ ਦੀ ਸ਼ੁਰੂਆਤ 2017 ਵਿਚ ਲਹੌਰੀਏ ਫਿਲਮ ਰਾਂਹੀ ਕੀਤੀ, ਜਿਸ ਵਿਚ ਉਸ ਨੇ ਅਮਰਿੰਦਰ ਗਿੱਲ ਦੀ ਭੈਣ ਦਾ ਕਿਰਦਾਰ ਨਿਭਾਇਆ।
ਕਈ ਅਜਿਹੇ ਗਾਇਕ ਵੀ ਹਨ ਜਿਹਨਾਂ ਨੂੰ ਆਪਣੀ ਬੁਲੰਦ ਆਵਾਜ਼ ਕਰਕੇ ਪਾਲੀਵੁੱਡ ਤੋਂ ਬਾਲੀਵੁੱਡ ਤੱਕ ਜਾਣ ਦਾ ਵੀ ਮੌਕਾ ਮਿਲਿਆ ਅਤੇ ਉਹਨਾਂ ਨੇ ਆਪਣੀ ਆਵਾਜ਼ ਦਾ ਜਾਦੂ ਬਾਲੀਵੁੱਡ ਇੰਡਸਟਰੀ ‘ਚ ਵੀ ਬਿਖੇਰਿਆ। ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਨਿਮਰਤ ਖਹਿਰਾ ਅਜਿਹੀ ਗਾਇਕਾ ਹੈ ਜਿਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਤੇ ਉਹਨਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ।ਨਿਮਰਤ ਖਹਿਰਾ ਦਾ ਜਨਮ ਗੁਰਦਾਸਪੁਰ ‘ਚ 8 ਅਗਸਤ 1992 ‘ਚ ਹੋਇਆ। ਉਨ੍ਹਾਂ ਦਾ ਪੂਰਾ ਨਾਂਅ ਨਿਮਰਤਪਾਲ ਕੌਰ ਖਹਿਰਾ ਹੈ। ਦਸ ਦੇਈਏ ਕਿ ਸਕੂਲ ਦੀ ਪੜ੍ਹਾਈ ਤੋਂ ਬਾਅਦ ਨਿਮਰਤ ਖਹਿਰਾ ਨੇ ਬੀ.ਏ. ਦੀ ਪੜ੍ਹਾਈ ਐੱਚ.ਐੱਮ.ਵੀ ਕਾਲਜ ਤੋਂ ਪੂਰੀ ਕੀਤੀ। ਉਨ੍ਹਾਂ ਦਾ ਪਹਿਲਾ ਗਾਣਾ ਰੱਬ ਕਰਕੇ ਨਿਸ਼ਾਂਤ ਭੁੱਲਰ ਨਾਲ ਆਇਆ ਸੀ।ਉਹਨਾਂ ਦਾ ਦੂਜਾ ਗੀਤ ਐੱਸਪੀ ਦੇ ਰੈਂਕ ਵੀ ਹਿੱਟ ਗੀਤ ਸੀ।ਨਿਮਰਤ ਖਹਿਰਾ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਸੀ ਅਤੇ ਉਹਨਾਂ ਨੇ ਸੰਗੀਤ ਦੀਆਂ ਬਰੀਕੀਆਂ ਸਿੱਖੀਆਂ।