Nitu thanks Ambani family: ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਰਿਸ਼ੀ ਕਪੂਰ ਦਾ ਵੀਰਵਾਰ ਸਵੇਰੇ ਐੱਚ.ਐੱਨ. ਰਿਲਾਇੰਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ । 67 ਸਾਲਾ ਅਭਿਨੇਤਾ ਰਿਸ਼ੀ ਕਪੂਰ ਨੇ ਆਖਰੀ ਸਾਹ ਲਏ ।ਜ਼ਿਕਰਯੋਗ ਹੈ ਕਿ ਰਿਸ਼ੀ ਕਪੂਰ ਕੈਂਸਰ ਪੀੜਤ ਸਨ, ਬੁੱਧਵਾਰ ਨੂੰ ਇਰਫ਼ਾਨ ਖਾਨ ਅਤੇ ਰਿਸ਼ੀ ਕਪੂਰ ਦੀ ਮੌਤ ਨਾਲ ਬਾਲੀਵੁੱਡ ਨੂੰ ਵੱਡਾ ਝਟਕਾ ਲੱਗਿਆ ਹੈ । ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਵੱਡੇ-ਵੱਡੇ ਰਾਜਨੇਤਾ ਅਤੇ ਬਾਲੀਵੁੱਡ ਹਸਤੀਆਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੀਆਂ ਹਨ । ਤੁਹਾਨੂੰ ਦੱਸ ਦਈਏ ਕਿ ਰਿਸ਼ੀ ਕਪੂਰ ਦੇ ਦੇਹਾਂਤ ਤੋਂ ਬਾਅਦ ਨੀਤੂ ਸਿੰਘ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਪਾਈ ਹੈ ਜਿਸ ਵਿੱਚ ਉਹਨਾਂ ਨੇ ਕਾਰੋਬਾਰੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੂੰ ਪਰਿਵਾਰ ਦਾ ਖ਼ਿਆਲ ਰੱਖਣ ਲਈ ਉਨ੍ਹਾਂ ਦਾ ਸ਼ੁਕਰੀਆ ਅਦਾ ਕੀਤਾ ਹੈ। ਨੀਤੂ ਨੇ ਇੰਸਟਾਗ੍ਰਾਮ ‘ਤੇ ਮੁਕੇਸ਼ ਅਤੇ ਨੀਤਾ ਅੰਬਾਨੀ ਨਾਲ ਰਿਸ਼ੀ ਕਪੂਰ ਅਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ।
ਇਸਦੇ ਨਾਲ ਇਕ ਲੰਬਾ ਥੈਂਕ ਯੂ ਨੋਟ ਲਿਖਿਆ ਹੈ।ਇਸ ਨੋਟ ‘ਚ ਨੀਤੂ ਨੇ ਲਿਖਿਆ ਕਿ ਸਾਡੇ ਪਰਿਵਾਰ ਲਈ ਪਿਛਲੇ ਦੋ ਸਾਲ ਇਕ ਲੰਬੀ ਯਾਤਰਾ ਰਹੇ ਹਨ। ਚੰਗੇ ਦਿਨਾਂ ਦੇ ਨਾਲ ਕੁਝ ਬੁਰੇ ਦਿਨ ਵੀ ਆਏ। ਪਰ ਇਹ ਸਫ਼ਰ ਅਸੀਂ ਅੰਬਾਨੀ ਪਰਿਵਾਰ ਦੇ ਪਿਆਰ ਅਤੇ ਮਦਦ ਤੋਂ ਬਗੈਰ ਪੂਰਾ ਨਹੀਂ ਕਰ ਸਕਦੇ ਸੀ। ਪਿਛਲੇ ਸੱਤ ਮਹੀਨਿਆਂ ‘ਚ ਪਰਿਵਾਰ ਦੇ ਹਰ ਮੈਂਬਰ ਨੇ ਰਿਸ਼ੀ ਦੀ ਦੇਖਭਾਲ ‘ਚ ਕੋਈ ਕਸਰ ਨਹੀਂ ਛੱਡੀ ਅਤੇ ਇਸ ਗੱਲ ਦਾ ਧਿਆਨ ਰੱਖਿਆ ਕਿ ਉਨ੍ਹਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ।ਅਦਾਕਾਰ ਰਿਸ਼ੀ ਕਪੂਰ ਵੀਰਵਾਰ ਨੂੰ ਦੁਨੀਆ ਛੱਡ ਕੇ ਚਲੇ ਗਏ। ਬੁੱਧਵਾਰ ਨੂੰ ਰਿਸ਼ੀ ਕਪੂਰ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਰਿਸ਼ੀ 67 ਸਾਲ ਦੇ ਸਨ। ਰਿਸ਼ੀ ਦੇ ਭਰਾ ਰਣਧੀਰ ਕਪੂਰ ਨੇ ਇਸ ਖਬਰ ਦੀ ਪੁਸ਼ਟੀ ਕੀਤੀ। ਰਣਧੀਰ ਕਪੂਰ ਨੇ ਦੱਸਿਆ ਕਿ ਰਿਸ਼ੀ ਕਪੂਰ ਦਾ ਅੰਤਿਮ ਸੰਸਕਾਰ ਮੁੰਬਈ ਦੇ ਮਰੀਨ ਲਾਈਨ ਸਥਿਤ ਚੰਦਨਵਾੜੀ ਸ਼ਮਸ਼ਾਨ ਘਾਟ ਵਿੱਚ ਹੋਵੇਗਾ। ਦੱਸ ਦੇਈਏ ਕਿ ਰਿਸ਼ੀ ਕਪੂਰ ਦੇ ਦਿਹਾਂਤ ਨਾਲ ਪੂਰੇ ਦੇਸ਼ ਵਿਚ ਦੁੱਖ ਦੀ ਲਹਿਰ ਹੈ।