sukhbir badal says : ਲੌਕਡਾਉਨ ਕਰਕੇ ਇਸ ਵਾਰ ਕਿਸਾਨ ਬੜੀ ਮੁਸ਼ਕਿਲ ਨਾਲ ਕਣਕ ਦੀ ਫਸਲ ਦਾ ਕੰਮ ਨਿਬੇੜ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਾਹਮਣੇ ਇੱਕ ਹੋਰ ਵੱਡੀ ਮੁਸੀਬਤ ਖੜ੍ਹੀ ਨਜ਼ਰ ਆ ਰਹੀ ਹੈ।ਬੇਸ਼ੱਕ ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਪਰ ਅਗਲੇ ਮਹੀਨੇ ਝੋਨੇ ਦੀ ਲੁਆਈ ਲਈ ਲੇਬਰ ਮਿਲਣ ਦੀ ਉਮੀਦ ਨਹੀਂ ਹੈ। ਪੰਜਾਬ ਵਿੱਚੋਂ ਸਾਢੇ ਅੱਠ ਲੱਖ ਪਰਵਾਸੀ ਮਜ਼ਦੂਰ ਆਪਣੇ ਰਾਜਾਂ ਨੂੰ ਪਰਤਣ ਲਈ ਕਾਹਲੇ ਹਨ। ਇਸ ਦੇ ਨਾਲ ਹੀ ਕੋਰੋਨਾ ਦੀ ਦਹਿਸ਼ਤ ਕਰਕੇ ਇਸ ਵਾਰ ਖੇਤੀਬਾੜੀ ਦਾ ਕੰਮ ਕਰਨ ਵਾਲੇ ਮਜ਼ਦੂਰ ਵੀ ਪੰਜਾਬ ਨਹੀਂ ਆਉਣਗੇ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ 15 ਜੂਨ ਤੋਂ ਪਹਿਲਾ 1ਜੂਨ ਤੋਂ ਸ਼ੁਰੂ ਕਰਨ ਲਈ ਆਗਿਆ ਦੇਣ ਲਈ ਇੱਕ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ਦੀ ਗਿਣਤੀ ਨੂੰ ਵੀ ਵਧਾਉਣਾ ਚਾਹੀਦਾ ਹੈ, ਤਾਂ ਕਿ ਲੇਬਰ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।
ਸੁਖਬੀਰ ਬਾਦਲ ਨੇ ਕਿਹਾ ਕਿ ਇਸ ਵਾਰ ਲੇਬਰ ਵੀ ਭਾਰੀ ਕਮੀ ਰਹੇਗੀ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਏਗਾ। ਇਸ ਲਈ ਪੰਜਾਬ ਸਰਕਾਰ ਨੂੰ ਝੋਨੇ ਦੀ ਬਿਜਾਈ 1 ਜੂਨ ਤੋਂ ਕਰਨ ਦੇ ਹੁਕਮ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਝੋਨਾ ਟਰਾਂਸਪਲਾਂਟ ਖਰੀਦਣ ਲਈ ਤਿਆਰ ਹਨ, ਸਰਕਾਰ ਵਲੋਂ ਉਨ੍ਹਾਂ ਨੂੰ 75% ਸਬਸਿਡੀ ਵੀ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਕਿਸਾਨ ਝੋਨੇ ਦੀ ਬਿਜਾਈ ਨਹੀਂ ਕਰ ਸਕਣਗੇ ਉਨ੍ਹਾਂ ਨੂੰ ਨਕਦ ਸਹਾਇਤਾ ਵੀ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਉਹ ਕਿਸਾਨ ਮੱਕੀ, ਕਪਾਹ ਜਾ ਗੰਨੇ ਵਰਗੀਆਂ ਫ਼ਸਲਾ ਬੀਜ ਸਕਣ। ਜਿਨ੍ਹਾਂ ਕਿਸਾਨਾਂ ਦੀਆ ਫਸਲਾਂ ਬੇਮੌਸਮੇ ਮੀਹ ਕਾਰਨ ਖ਼ਰਾਬ ਹੋਈਆਂ ਹਨ, ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵੀ ਬਾਦਲ ਨੇ ਸਰਕਾਰ ਨੂੰ ਅਪੀਲ ਕੀਤੀ ਹੈ।
ਸੁਖਬੀਰ ਬਾਦਲ ਤੋਂ ਇਲਾਵਾਂ ਕੁੱਝ ਕਿਸਾਨ ਯੂਨੀਅਨਾਂ ਦੀ ਵੀ ਮੰਗ ਹੈ ਕਿ ਸਰਕਾਰ ਇਸ ਵਾਰ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਦੀ ਇਜਾਜ਼ਤ ਦੇਵੇ। ਇਸ ਨਾਲ ਝੋਨੇ ਦੀ ਲੁਆਈ ਦਾ ਸੀਜ਼ਨ ਲੰਮਾ ਹੋਏਗਾ ਤੇ ਲੇਬਰ ਦੀ ਇੱਕਦਮ ਮੰਗ ਵੀ ਨਹੀਂ ਵਧੇਗੀ।