Now 21000 Punjabis will : NRI ਅਤੇ ਦੇਸ਼ ਦੇ ਹੋਰ ਸੂਬਿਆਂ ਵਿਚ ਫਸੇ ਪੰਜਾਬ ਦੇ ਲੋਕਾਂ ਦੀ ਵੱਡੀ ਪੱਧਰ ’ਤੇ ਆਮਦ ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਕਿ ਪੰਜਾਬ ਵਿਚ ਪਰਤਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਕੀਤੀ ਜਾਵੇ ਤੇ ਰੈੱਡ ਜੋਨ ਤੋਂ ਵਾਪਸ ਆਉਣ ਵਾਲਿਆਂ ਲਈ ਕੁਆਰੰਟਾਈਨ ਅਤੇ NRI ਲਈ ਹੋਟਲਾਂ, ਘਰਾਂ ਵਿਚ ਏਕਾਂਤਵਾਸ ਨੂੰ ਯਕੀਨੀ ਬਣਾਇਆ ਜਾਵੇ। ਇਸ ਮੁਸ਼ਕਲ ਦੀ ਘੜੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਨੇ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਲੈਬਾਰਟਰੀਆਂ ਨੂੰ ਵੀ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ। ਇਸ ਲਈ ਉਨ੍ਹਾਂ ਨੇ 12 ਕਰੋੜ ਰੁਪਏ ਦੀ ਰਕਮ ਨੂੰ ਮਨਜੂਰੀ ਦੇ ਦਿੱਤੀ ਹੈ। ਇਨ੍ਹਾਂ ਸੰਸਥਾਵਾਂ ਵਿਚ ਰੀਜਨਲ ਡਿਜੀਟ ਡਾਇਗਨਾਸਿਟਕ ਲੈਬ, ਨਾਰਥ ਜੋਨ ਜਲੰਧਰ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਯੂਨੀਵਰਸਿਟੀ, ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਬਾਯੋਟੇ ਮੋਹਾਲੀ ਤੇ ਪੰਜਾਬ ਫੋਰੈਂਸਿੰਕ ਲੈਬ ਮੋਹਾਲੀ ਸ਼ਾਮਲ ਹਨ।
ICMR ਤੋਂ ਕਿੱਟਾਂ ਨਾ ਮਿਲਣ ਕਾਰਨ ਮੁੱਖ ਮੰਤਰੀ ਨੇ ਇਨ੍ਹਾਂ ਸਿਹਤ ਕੇੰਦਰਾਂ ਨੂੰ ਖੁਲ੍ਹੀ ਮਾਰਕੀਟ ਤੋਂ ਟੈਸਟਿੰਗ ਦੇ ਇਸਤੇਮਾਲ ਲਈ ਕਿੱਟਾਂ ਖਰੀਦਣ ਦੇ ਨਿਰਦੇਸ਼ ਦਿੱਤੇ ਜਿਸ ਦਾ ਖਰਾਚ ਸੂਬਾ ਸਰਕਾਰ ਚੁੱਕੇਗੀ। ਸੂਬੇ ਵਿਚ ਰੋਜਾਨਾ 2800 ਲੋਕਾਂ ਦਾ ਟੈਸਟ ਹੋ ਰਿਹਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿੱਜੀ ਹੋਟਲਾਂ ਦੀ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਜਿਸ ਦਾ ਇਸਤੇਮਾਲ ਭੁਗਤਾਨ ਦੇ ਆਧਾਰ ’ਤੇ ਕੁਆਰੰਟਾਈਨ ਲਈ ਕੀਤਾ ਜਾ ਸਕਦਾ ਹੈ। ਨਾਲ ਹੀ ਮੁ4ਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਾਰਜਸ਼ੀਲ ਤੇ ਗੈਰ-ਕਾਰਜਸ਼ੀਲ ਨਿੱਜੀ ਹਸਪਤਾਲਾਂ ਦੇ ਰਿਕਰਾਡ ਤਿਆਰ ਕਰਨ ਨੂੰ ਵੀ ਕਿਹਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਾਂਦੇੜ ਤੋਂ ਪਰਤਣ ਵਾਲੇ ਲਗਭਗ 1000 ਪੰਜਾਬੀਆਂ ਵਿਚੋਂ 27 ਫੀਸਦੀ ਵਿਅਕਤੀ ਕੋਰੋਨਾ ਪਾਜੀਟਿਵ ਪਾਏ ਗਏ ਹਨ। ਹੁਣ ਉਹ ਅਜਿਹਾ ਕੋਈ ਵੀ ਰਿਸਕ ਨਹੀਂ ਲੈਣਗੇ ਜਿਸ ਨਾਲ ਸੂਬੇ ਦੇ ਹਾਲਾਤ ਹੋਰ ਖਰਾਬ ਹੋ ਸਕਣ। ਇਸ ਲਈ ਉਨ੍ਹਾਂ ਕਿਹਾ ਕਿ ਜਿਹੜੇ ਵੀ NRI ਵਿਦੇਸ਼ਾਂ ਤੋਂ ਪਰਤਣਗੇ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਹਦਾਇਤਾਂ ਦਾ ਪਾਲਣ ਕਰਨਾ ਹੋਵੇਗਾ ਜੋ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਨ।