Important decisions taken by DGP Gupta : DGP ਦਿਨਕਰ ਗੁਪਤਾ ਦੇ ਫੈਸਲੇ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਾਲੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਫਰੰਟ ਲਾਈਨ ’ਤੇ ਨਾ ਲਗਾਈ ਜਾਵੇ ਤੇ ਪਹਿਲਾਂ ਤੋਂ ਜਾਰੀ ਨਿਰਦੇਸ਼ ਅਨੁਸਾਰ ਜਿਹੜੇ ਪੁਲਿਸ ਮੁਲਾਜ਼ਮ ਕਿਸੇ ਸਿਹਤ ਸਬੰਧੀ ਸਮੱਸਿਆ ਨਾਲ ਜੂਝ ਰਹੇ ਹਨ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿਚ ਰੱਖ ਕੇ ਹੀ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣ, ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੋਹਰ ਲਗਾ ਦਿੱਤੀ ਗਈ ਹੈ। ਕੈਪਟਨ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਜੰਗ ਲੜ ਰਹੇ ਯੋਧਿਆਂ ਦੀ ਸੁਰੱਖਿਆ ਤੇ ਭਲਾਈ ਨੂੰ ਪਹਿਲ ਦੇ ਆਧਾਰ ’ਤੇ ਧਿਆਨ ਵਿਚ ਰੱਖਿਆ ਜਾਵੇ।
DGP ਦਿਨਕਰ ਗੁਪਤਾ ਨੇ ਕਿਹਾ ਪੰਜਾਬ ਵਿਚ ਕਰਫਿਊ ਹੋਣ ਕਾਰਨ ਲਗਭਗ 48000 ਪੁਲਿਸ ਮੁਲਾਜ਼ਮ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਵਲੋਂ ਆਪਣੀ ਜਾਨ ਖਤਰੇ ਵਿਚ ਪਾ ਕੇ ਦੇਸ਼ ਦੀ ਸੁਰੱਖਿਆ ਦਾ ਕੰਮ ਕੀਤਾ ਜਾ ਰਿਹਾ ਹੈ ਤੇ ਪੁਲਿਸ ਮੁਲਾਜ਼ਮ ਪੂਰੀ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨੂੰ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਫੋਨ ਕਾਲਾਂ ਰਾਹੀਂ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਸੀ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਮੌਜੂਦਾ ਹਾਲਾਤਾਂ ਅਨੁਸਾਰ ਸਮੇਂ-ਸਮੇਂ ’ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੈਸਲੇ ਲਏ ਜਾ ਰਹੇ ਹਨ।
ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਬਹੁਤ ਸਾਰੀਆਂ ਫੋਨ ਕਾਲਜ਼ ਆਈਆਂ ਜਿਸ ਵਿਚ ਪਤੀ ਤੇ ਪਤਨੀ ਦੋਵੇਂ ਪੁਲਿਸ ਮੁਲਾਜ਼ਮ ਵਜੋਂ ਤਾਇਨਾਤ ਹਨ ਤੇ ਅਜਿਹੀ ਹਾਲਤ ਵਿਚ ਅਜਿਹੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਜਿਨ੍ਹਾਂ ਦੇ ਬੱਚੇ 5 ਸਾਲ ਤੋਂ ਵੀ ਛੋਟੇ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਬੱਚਿਆਂ ਲਈ ਉਨ੍ਹਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਇਨ੍ਹਾਂ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਫਰੰਟ ਲਗਾਉਣ ’ਤੇ ਨਾ ਲਗਾਉਣ ਦਾ ਫੈਸਲਾ ਲਿਆ ਗਿਆ ਹੈ।