Combine operator report at : ਪੰਜਾਬ ਵਿਚ ਕੋਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਹਰੇਕ ਜਿਲ੍ਹੇ ’ਤੇ ਇਸ ਪਕੜ ਪੱਕੀ ਹੁੰਦੀ ਜਾ ਰਹੀ ਹੈ। ਰੋਜਾਨਾ ਹਰੇਕ ਜਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਅੱਜ ਬਰਨਾਲਾ ਵਿਖੇ ਵੀ ਪਿੰਡ ਨਾਈਵਾਲਾ ਦੇ 30 ਸਾਲਾ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਨੌਜਵਾਨ ਕੰਬਾਈਨ ਚਲਾਉਂਦਾ ਹੈ। ਕੁਝ ਦਿਨ ਪਹਿਲਾਂ ਹੀ ਉਹ ਮੱਧ ਪ੍ਰਦੇਸ਼ ਤੋਂ ਮੋਗਾ ਜਿਲ੍ਹੇ ਵਿਚ ਵਾਪਸ ਆਇਆ ਸੀ ਤੇ 7 ਦਿਨਾਂ ਤੋਂ ਉਹ ਪਿੰਡ ਨਾਈਵਾਲਾ ਵਿਖੇ ਰਹਿ ਰਿਹਾ ਸੀ।
ਸਿਵਲ ਹਸਪਤਾਲ ਧਨੌਲਾ ਦੇ SMO ਡਾ. ਸਤਵੰਤ ਸਿੰਘ ਨੇ ਪਿੰਡ ਨਾਈਵਾਲਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਸਿਹਤ ਵਿਭਾਗ ਦੀ ਟੀਮ ਵੀ ਇਸ ਪ੍ਰਤੀ ਜਾਗਰੂਕ ਹੋ ਗਈ ਹੈ ਤੇ ਉਨ੍ਹਾਂ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਜਿਹੜੇ ਕੰਬਾਈਨ ਚਾਲਕ ਦੇ ਸੰਪਰਕ ਵਿਚ ਆਏ ਸਨ। ਅਹਿਤਿਆਤ ਵਜੋਂ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਕੰਬਾਈਨ ਚਾਲਕ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਦਿਨਾਂ ਲਈ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਬਰਨਾਲਾ ਵਿਚ ਕੋਰੋਨਾ ਦੇ ਹੁਣ ਤਕ 19 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਧਣ ਦਾ ਕਾਰਨ ਸ੍ਰੀ ਨਾਂਦੇੜ ਸਾਹਿਬ ਤੋਂ ਪਰਤਣ ਵਾਲੇ ਸ਼ਰਧਾਲੂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਾਰ-ਵਾਰ ਨਿਰਦੇਸ਼ ਦਿੱਤੇ ਜਾ ਰਹੇ ਹਨ ਕਿ ਜਿਹੜੇ ਲੋਕ ਵੀ ਸੂਬੇ ਤੋਂ ਬਾਹਰੋਂ ਆ ਰਹੇ ਹਨ ਉਨ੍ਹਾਂ ਨੂੰ ਘਰ ਭੇਜਣ ਤੋਂ ਪਹਿਲਾਂ ਉਨ੍ਹਾਂ ਨੂੰ ਏਕਾਂਤਵਾਸ ਵਿਚ ਰੱਖਿਆ ਜਾਵੇ ਤੇ ਰਿਪੋਰਟ ਠੀਕ ਆਉਣ ਤੋਂ ਬਾਅਦ ਹੀ ਘਰ ਭੇਜਿਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਕਟੰਰੋਲ ਕੀਤਾ ਜਾ ਸਕੇ।