In Hoshiarpur one more Corona : ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ, ਜਿਸ ਦੇ ਚੱਲਦਿਆਂ ਪੂਰੇ ਦੇਸ਼ ਵਿਚ ਲੌਕਡਾਊਨ ਲੱਗਾ ਹੋਇਆ ਹੈ। ਪੰਜਾਬ ਵਿਚ ਵੀ ਇਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਅਤੇ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਹੁਸ਼ਿਆਰਪੁਰ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲੇ ਦੇ ਦਸੂਹਾ ਵਿਖੇ ਨਾਰਾਇਣਗੜ੍ਹ ਦੇ ਰਹਿਣ ਵਾਲੇ ਅਵਤਾਰ ਸਿੰਘ ਦੇ ਪੁੱਤਰ ਗੁਰਮੀਰ ਸਿੰਘ ਦੀ ਰਿਪੋਰਟ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਇਥੇ ਦੱਸਣਯੋਗ ਹੈ ਕਿ ਅਵਤਾਰ ਸਿੰਘ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂਆਂ ਵਿਚੋਂ ਇਕ ਸੀ ਅਤੇ ਉਸ ਦੀ ਰਿਪੋਰਟ ਪਹਿਲਾਂ ਹੀ ਪਾਜ਼ੀਟਿਵ ਆ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਹੁਣ ਗੁਰਮੀਰ ਸਿੰਘ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਦੇ ਇਲਾਕੇ ਸਮੇਤ ਨੇੜਲੇ ਇਲਾਕਿਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਦੇ ਇਸ ਨਵੇਂ ਸਾਹਮਣੇ ਆਏ ਮਾਮਲੇ ਨੂੰ ਮਿਲਾ ਕੇ ਹੁਸ਼ਿਆਰਪੁਰ ਜ਼ਿਲੇ ਵਿਚ ਹੁਣ ਕੁਲ ਪਾਜ਼ੀਟਿਵ ਕੇਸਾਂ ਦੀ ਗਿਣਤੀ 88 ਤੱਕ ਪਹੁੰਚ ਗਈ ਹੈ।
ਇਨ੍ਹਾਂ ਮਾਮਲਿਆਂ ਵਿਚ ਟਾਂਡਾ, ਦਸੂਹਾ, ਮੁਕੇਰੀਆਂ, ਮੋਰਾਂਵਾਲੀ ਦੇ ਕੇਸ ਵੀ ਸ਼ਾਮਲ ਹਨ। ਇਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਕਾਰਨ ਹੀ ਹੁਸ਼ਿਆਰਪੁਰ ਜ਼ਿਲੇ ਵਿਚ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੂਰੇ ਸੂਬੇ ਵਿਚ ਹੁਣ ਤੱਕ 26 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚੋਂ ਇਕ ਮੌਤ ਅੱਜ ਹੀ ਜਲੰਧਰ ਦੇ ਪੀਜੀਆਈ ਵਿਚ ਦਾਖਲ ਮਰੀਜ਼ ਦੀ ਹੋਈ ਹੈ। ਇਥੇ ਤੁਹਾਨੂੰ ਦੱਸ ਦੇਈਏ ਕਿ ਹੁਣ ਮਿਲ ਰਹੇ ਕੋਰੋਨਾ ਵਾਇਰਸ ਦੇ ਵਧੇਰੇ ਮਾਮਲੇ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨਾਲ ਸਬੰਧਤ ਹਨ।