Shiv Kumar Batalvi News: ਸ਼ਿਵ ਕੁਮਾਰ ਬਟਾਲਵੀ ਪੰਜਾਬੀ ਦਾ ਇੱਕ ਮਹਾਨ ਕਵੀ ਸੀ। ਸ਼ਿਵ ਕੁਮਾਰ ਬਟਾਲਵੀ ਰਾਵੀ ਦਰਿਆ ਦੀ ਉਹ ਲਾਡਲਾ ਪੁੱਤਰ ਸੀ, ਜਿਸਨੇ ਰਾਵੀ ਦੇ ਆਰ ਪਾਰ ਵੱਸਦੇ ਲੋਕਾਂ ਦੇ ਗੁਆਚਦੇ ਜਾ ਰਹੇ ਸ਼ਬਦਾਂ ਨੂੰ ਆਪਣੀ ਸ਼ਾਇਰੀ ਦੇ ਵਿਚ ਸੰਭਾਲਿਆਂ। ਸ਼ਿਵ ਕੁਮਾਰ ਬਟਾਲਵੀ ਨੂੰ ਪੰਜਾਬੀ ਦਾ ‘ਸ਼ੈਲੇ’ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ‘ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ ‘ਬਿਰਹਾ ਦਾ ਕਵੀ’ ਵੀ ਕਿਹਾ ਜਾਂਦਾ ਹੈ। ਸ਼ਿਵ ਕੁਮਾਰ ਦਾ ਜਨਮ 23 ਜੁਲਾਈ 1936 ਨੂੰ ਜੰਮੂ ਕਸ਼ਮੀਰ ਦੀ ਹੱਦ ਨਾਲ਼ ਲੱਗਦੇ ‘ਸ਼ਕਰਗੜ੍ਹ’ ਤਹਿਸੀਲ ਦੇ ਬੜਾ ਪਿੰਡ ਲੋਹਤੀਆਂ (ਹੁਣ ਪਾਕਿਸਤਾਨ) ਵਿੱਚ ਹੋਇਆ ਸੀ।
ਮੁਲਕ ਦੀ ਵੰਡ ਤੋਂ ਪਹਿਲਾਂ ਇਹ ਗੁਰਦਾਸਪੁਰ ਜਿਲ੍ਹੇ ਦਾ ਇੱਕ ਪਿੰਡ ਸੀ। ਉਸਦੇ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ, ਮਾਲ ਮਹਿਕਮੇ ਵਿੱਚ ਪਹਿਲਾਂ ਪਟਵਾਰੀ ਰਹੇ, ਬਾਅਦ ਵਿੱਚ ਕਾਨੂੰਗੋ ਅਤੇ ਸੇਵਾ ਮੁਕਤੀ ਵੇਲੇ਼ ਪਟਵਾਰ ਸਕੂਲ ਬਟਾਲਾ ਦੇ ਪ੍ਰਿੰਸੀਪਲ ਸਨ। ਉਸ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਦੀ ਆਵਾਜ ਬਹੁਤ ਸੁਰੀਲੀ ਸੀ, ਉਹੀ ਸੁਰੀਲਾਪਣ ਸ਼ਿਵ ਦੀ ਆਵਾਜ ਵਿੱਚ ਵੀ ਸੀ। ਸ਼ਿਵ ਕੁਮਾਰ ਨੇ ਮੁੱਢਲੀ ਪੜ੍ਹਾਈ ਬੜਾ ਪਿੰਡ ‘ਲੋਹਤੀਆਂ’ ਦੇ ਪ੍ਰਾਇਮਰੀ ਸਕੂਲ ਤੋਂ ਹਾਸਿਲ ਕੀਤੀ। 5 ਫ਼ਰਵਰੀ 1967 ਨੂੰ ਸ਼ਿਵ ਦਾ ਵਿਆਹ, ਗੁਰਦਾਸਪੁਰ ਜਿਲ੍ਹੇ ਦੇ ਹੀ ਇੱਕ ਪਿੰਡ ‘ਕੀੜੀ ਮੰਗਿਆਲ’ ਦੀ ਅਰੁਣਾ ਨਾਲ ਹੋ ਗਿਆ। ਉਸਦਾ ਵਿਆਹੁਤਾ ਜੀਵਨ ਖ਼ੁਸ਼ ਅਤੇ ਹਰ ਪੱਖੋਂ ਠੀਕ-ਠਾਕ ਸੀ।
ਉਨ੍ਹਾਂ ਦੇ ਘਰ ਦੋ ਬੱਚੇ ਪੁੱਤਰ ਮਿਹਰਬਾਨ ਬਟਾਲਵੀ ਅਤੇ ਧੀ ਪੂਜਾ ਨੇ ਜਨਮ ਲਿਆ। ਸ਼ਿਵ ਆਪਣੇ ਬੱਚਿਆਂ ਨੂੰ ਬੇਹੱਦ ਪਿਆਰ ਕਰਦਾ ਸੀ। ਸੰਨ 1968 ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਮੁਲਾਜ਼ਮ ਵਜੋਂ ਬਦਲ ਕੇ ਉਹ ਚੰਡੀਗੜ੍ਹ ਆ ਗਿਆ।ਚੰਡੀਗੜ੍ਹ ਆ ਕੇ ਵੀ ਸ਼ਿਵ ਨੇ ਬੈਂਕ ਦੀ ਨੌਕਰੀ ਵਿੱਚ ਕੋਈ ਦਿਲਚਸਪੀ ਨਾ ਵਿਖਾਈ। ਉਹ 21 ਸੈਕਟਰ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ …ਤੇ ਹਫ਼ਤੇ ਵਿੱਚ ਇੱਕ ਜਾਂ ਦੋ ਦਿਨ ਹੀ ਕੰਮ ’ਤੇ ਜਾਂਦਾ ਸੀ। ਕਿਓਕਿ ਉਨ੍ਹਾਂ ਦਾ ਜਿਆਦਾ ਧਿਆਨ ਅਤੇ ਲਗਾਵ ਕਵਿਤਾਵਾਂ , ਗਜ਼ਲਾ ਲਿਖਣ ਵੱਲ ਰਹਿੰਦਾ ਸੀ। ਦੱਸ ਦੇਈਏ ਸ਼ਿਵ ਕੁਮਾਰ ਨੂੰ 27 ਸਾਲ ਦੀ ਉਮਰ ਚ ਹੀ ਲੂਣਾ ਲਿਖਣ ਬਦਲੇ ਭਾਰਤੀ ਸਹਿਤ ਅਕੈਡਮੀ ਪੁਰਸਕਾਰ ਮਿਲਿਆ। ਸ਼ਾਇਦ ਇਸੀ ਲਈ ਉਹ ਪੰਜਾਬ ਦੇ ਇਕ ਮਹਾਨ ਕਵੀਆਂ ਵਿਚ ਇਕ ਮੱਨੇ ਜਾਂਦੇ ਨੇ। ਅੱਜ ਵੀ ਉਨ੍ਹਾਂ ਨੂੰ ਚਾਉਣ ਵਾਲੇ ਉਨ੍ਹਾਂ ਨੂੰ ਉਸੇ ਤਰ੍ਹਾ ਪਿਆਰ ਕਰਦੇ ਹਨ। 6 ਮਈ 1973 ਮੌਤ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਕੂਖਦੀ ਆਤਮਾ ਸਦਾ ਲਈ ਸਾਂਤ ਹੋ ਗਈ ਅਤੇ ਉਹ ਇਸ ਦੁਨਿਆ ਤੋ ਰੁਕਸਤ ਹੋ ਗਏ।