Opened daily in Chandigarh : ਚੰਡੀਗੜ੍ਹ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਛੋਟਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਅਜੇ ਵੀ ਜਿਨ੍ਹਾਂ ਥਾਵਾਂ ’ਤੇ ਮੁਸ਼ਕਲਾਂ ਆ ਰਹੀਆਂ ਹਨ ਉਨ੍ਹਾਂ ਵਿਚ ਕੁਝ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕਿਤਾਬਾਂ ਦੀਆਂ ਦੁਕਾਨਾਂ ਖੋਲ੍ਹਣ ਲਈ ਓਡ-ਈਵਨ ਦਾ ਫਾਰਮੂਲਾ ਅਪਣਾਇਆ ਗਿਆ ਸੀ ਪਰ ਇਸ ਨਾਲ ਕਿਤਾਬਾਂ ਦੀਆਂ ਦੁਕਾਨਾਂ ’ਤੇ ਬਹੁਤ ਭੀੜ ਹੋਣ ਲੱਗ ਪਈ ਤੇ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਈਆਂ ਜਾਣ ਲੱਗੀਆਂ। ਇਸੇ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਰੋਜਾਨਾ ਕਿਤਾਬਾਂ ਦੀਆਂ ਦੁਕਾਨਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਵੀ. ਪੀ. ਸਿੰਘ ਬਦਨੌਰ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਫੈਸਲਾ ਲਿਆ।
ਚੰਡੀਗੜ੍ਹ ਵਿਖੇ ਅਰਥ ਵਿਵਸਥਾ ਨੂੰ ਪਟੜੀ ’ਤੇ ਲਿਆਉਣ ਲਈ ਵੀ. ਪੀ. ਸਿੰਘ ਬਦਨੌਰ ਵਲੋਂ ਇਹ ਫੈਸਲਾ ਲਿਆ ਗਿਆ ਕਿਉਂਕਿ ਲੌਕਡਾਊਨ ਕਾਰਨ ਪੰਜਾਬ ਨੂੰ ਬਹੁਤ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਹੀ ਸਮੇਂ ’ਤੇ ਕਿਤਾਬਾਂ ਨਾ ਮਿਲਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੀ ਬਹੁਤ ਨੁਕਸਾਨ ਹੋ ਰਿਹਾ ਹੈ। ਪ੍ਰਸ਼ਾਸਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਤਾਬਾਂ ਦੀਆਂ ਦੁਕਾਨਾਂ ਰੋਜ਼ ਖੁੱਲ੍ਹਣਗੀਆਂ। ਇਸ ਲਈ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰਖਿਆ ਜਾਵੇ। ਉਥੇ ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬਿਜਲੀ ਬਿਲਾਂ ਦੇ ਭੁਗਤਾਨ ਦੀਆਂ ਤਰੀਕਾਂ ਨੂੰ ਵਧਾਉਣ ਲਈ ਵੀ ਕਿਹਾ ਗਿਆ ਤਾਂ ਜੋ ਲੋਕਾਂ ਨੂੰ ਇਸ ਦੀ ਅਦਾਇਗੀ ਲਈ ਕੁਝ ਹੋਰ ਸਮਾਂ ਮਿਲ ਸਕੇ।
ਚੰਡੀਗੜ੍ਹ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵੀ ਦਿਨੋ-ਦਿਨ ਵਧ ਰਹੀ ਹੈ। ਇਸ ਲਈ ਪ੍ਰਸ਼ਾਸਕ ਵਲੋਂ ਮੰਗ ਕੀਤੀ ਗਈ ਕਿ ਜਿਹੜੇ ਖੇਤਰ ਹੌਟਸਪਾਟ ਵਿਚ ਆਉਂਦੇ ਹਨ, ਉਥੇ ਟੈਸਟ ਦੀ ਗਿਣਤੀ ਵਧਾਈ ਜਾਵੇ। ਮਨੋਜ ਪਰਿਦਾ ਨੇ ਕਿਹਾ ਕਿ ਉਹ ਲੌਕਡਾਊਨ ਦੌਰਾਨ ਸੂਬੇ ਵਿਚ ਫਸੇ ਲੋਕਾਂ ਨੂੰ ਉਨ੍ਹਾਂ ਦੇ ਘਰ ਵਾਪਸੀ ਲਈ ਵੀ ਪੂਰੀ ਕੋਸ਼ਿਸ਼ ਕਰ ਰਹੇ ਹਨ।