A road accident involving : ਪੰਜਾਬ ਵਿਚ ਲੱਗੇ ਕਰਫਿਊ ਦੌਰਾਨ ਜਲੰਧਰ ’ਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਨਾਲ ਇਕ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੀ 66 ਫੁੱਟੀ ਰੋਡ ’ਤੇ ਅੱਜ ਬੁੱਧਵਾਰ ਨੂੰ ਐਕਟਿਵਾ ’ਤੇ ਸਵਾਰ ਹੋ ਕੇ ਦੋ ਵਿਅਕਤੀ ਸ਼ਰਾਬ ਦੀ ਪੇਟੀ ਰਖ ਕੇ ਕਿਤੇ ਜਾ ਰਹੇ ਸਨ, ਜਦੋਂ ਉਹ 66 ਫੁੱਟੀ ਰੋਡ ’ਤੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਵਿਚੋਂ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਸਰਾ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।
ਸੂਚਨਾ ਮਿਲਦੇ ਸਾਰ ਹੀ ਥਾਣਾ ਨੰਬਰ 7 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਇਸ ਦੇ ਨਾਲ ਹੀ ਮੈਡੀਕਲ ਟੀਮ ਵੀ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਮ੍ਰਿਤਕ ਅਤੇ ਜ਼ਖਮੀ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਹਾਦਸੇ ਦੌਰਾਨ ਸਾਰੀਆਂ ਸ਼ਰਾਬ ਦੀਆਂ ਬੋਤਲਾਂ ਸੜਕ ’ਤੇ ਡਿੱਗ ਕੇ ਟੁੱਟ ਗਈਆਂ। ਇਥੇ ਸਭ ਤੋਂ ਵੱਡਾ ਸਵਾਲ ਇਹ ਉਠਦਾ ਹੈ ਕਿ ਹਰ ਜਗ੍ਹਾ ਕਰਫਿਊ ਲੱਗਾ ਹੋਇਆ ਹੈ, ਅਜੇ ਤੱਕ ਪੂਰੇ ਸੂਬੇ ਵਿਚ ਸ਼ਰਾਬ ਦੇ ਠੇਕੇ ਵੀ ਨਹੀਂ ਖੁੱਲ੍ਹੇ ਹਨ ਤਾਂ ਇਨ੍ਹਾਂ ਹਾਲਾਤਾਂ ਵਿਚ ਇਹ ਨੌਜਵਾਨ ਸ਼ਰਾਬ ਕਿੱਥੋਂ ਤੇ ਕਿਸ ਤਰ੍ਹਾਂ ਲੈ ਕੇ ਆ ਰਹੇ ਸਨ।
ਜਾਣਕਾਰੀ ਦਿੰਦਿਆਂ ਥਾਣਾ ਨੰਬਰ 7 ਦੇ ਇੰਚਾਰਜ ਨਵੀਨ ਪਾਲ ਨੇ ਦੱਸਿਆ ਕਿ ਫਿਲਹਾਲ ਜ਼ਖਮੀ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਕਰਕੇ ਪਤਾ ਲੱਗ ਸਕੇਗਾ ਕਿ ਉਕਤ ਨੌਜਵਾਨ ਸ਼ਰਾਬ ਸ਼ਰਾਬ ਕਿੱਥੋਂ ਲੈ ਕੇ ਆਏ ਸਨ ਅਤੇ ਕਿੱਥੋਂ ਦੇ ਰਹਿਣ ਵਾਲੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।