rahul gandhi says: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀ ਰਿਆਜ਼ ਨਾਇਕੂ ਨੂੰ ਢੇਰ ਕਰਨ ਲਈ ਸੁਰੱਖਿਆ ਬਲਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬੇਕਸੂਰਾਂ ਨੂੰ ਮਾਰਨ ਵਾਲੇ ਅੱਤਵਾਦੀ ਬੱਚਣੇ ਨਹੀਂ ਚਾਹੀਦੇ। ਉਨ੍ਹਾਂ ਨੇ ਟਵੀਟ ਕੀਤਾ, “ਮੈਂ ਅੱਤਵਾਦੀ ਰਿਆਜ਼ ਨਾਇਕੂ ਨੂੰ ਖਤਮ ਕਰਨ ਲਈ ਸੁਰੱਖਿਆ ਬਲਾਂ ਨੂੰ ਵਧਾਈ ਦਿੰਦਾ ਹਾਂ। ਅੱਤਵਾਦੀਆਂ ਨੂੰ ਨਿਰਦੋਸ਼ ਲੋਕਾਂ ਦੀ ਹੱਤਿਆ ਦੀ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।”
ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ, “ਕਾਂਗਰਸ ਅਤੇ 130 ਕਰੋੜ ਦੇਸ਼ ਵਾਸੀਆਂ ਨੂੰ ਸਾਡੇ ਸੁਰੱਖਿਆ ਬਲਾਂ ਦੀ ਇਸ ਬਹਾਦਰੀ ‘ਤੇ ਮਾਣ ਹੈ।” ਜਿਸ ਤਰੀਕੇ ਨਾਲ ਉਨ੍ਹਾਂ ਨੇ ਇੱਕ ਅੱਤਵਾਦੀ ਨੇਤਾ ਨੂੰ ਮਾਰਿਆ ਹੈ, ਇਸ ਗੱਲ ਦਾ ਸਬੂਤ ਹੈ ਕਿ ਸਾਡੀ ਫੌਜ ਨਿਰਣਾਇਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ। ਅਸੀਂ ਉਨ੍ਹਾਂ ਦੇ ਜਨੂੰਨ ਅਤੇ ਬਹਾਦਰੀ ਨੂੰ ਸਲਾਮ ਕਰਦੇ ਹਾਂ।” ਮਹੱਤਵਪੂਰਣ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿੱਚ ਅੱਤਵਾਦੀ ਸਮੂਹ ਹਿਜਬੁਲ ਮੁਜਾਹਿਦੀਨ ਦੇ ਸਵੈ-ਘੋਸ਼ਿਤ ਪ੍ਰਮੁੱਖ ਨੂੰ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਢੇਰ ਕੀਤਾ ਹੈ। ਸੁਰੱਖਿਆ ਬਲਾਂ ਨੂੰ ਅੱਠ ਸਾਲਾਂ ਤੋਂ ਨਾਇਕੂ ਦੀ ਭਾਲ ਸੀ।
ਭਾਰਤੀ ਸੈਨਾ ਦੇ ਬੁਲਾਰੇ ਕਰਨਲ ਅਮਨ ਆਨੰਦ ਨੇ ਇੱਕ ਸੰਖੇਪ ਬਿਆਨ ਜਾਰੀ ਕਰਦਿਆਂ ਕਿਹਾ, “ਕਸ਼ਮੀਰ ਵਿੱਚ 24 ਘੰਟਿਆਂ ਵਿੱਚ 4 ਅੱਤਵਾਦੀ ਦਾ ਸਫਾਇਆ ਕੀਤਾ ਗਿਆ ਹੈ। ਅੱਤਵਾਦੀਆਂ ਨਾਲ ਲੜਨ ਵਾਲੇ ਸੁਰੱਖਿਆ ਬਲਾਂ ਦੇ ਲੋਕ ਅਸਲ ਹੀਰੋ ਹਨ। ਅੱਤਵਾਦੀ ਸਿਰਫ ਅੱਤਵਾਦੀ ਹਨ, ਉਨ੍ਹਾਂ ਦੇ ਨਾਂਅ ਨਾਲ ਕੋਈ ਫ਼ਰਕ ਨਹੀਂ ਪੈਂਦਾ। ਅਸੀਂ ਅੱਤਵਾਦੀਆਂ ਦੇ ਨਾਮ ਦੀ ਪੁਸ਼ਟੀ ਨਹੀਂ ਕਰ ਰਹੇ। ਅਸੀਂ ਦੇਸ਼ ਦੇ ਦੁਸ਼ਮਣਾਂ ਨੂੰ ਅੱਤਵਾਦੀਆਂ ਦੀ ਪ੍ਰਸ਼ੰਸਾ ਕਰਨ ਦਾ ਮੌਕਾ ਨਹੀਂ ਦੇਣਾ ਚਾਹੁੰਦੇ।”