In Jalandhar 11 another corona : ਜਲੰਧਰ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਵੀਰਵਾਰ ਨੂੰ ਵੀ ਜਲੰਧਰ ਸ਼ਹਿਰ ’ਚੋਂ ਕੋਰੋਨਾ ਦੇ 11 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਆਉਣ ਨਾਲ ਜਲੰਧਰ ਵਿਚ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ 148 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਨਵੇਂ ਸਾਹਮਣੇ ਆਏ ਪਾਜ਼ੀਟਿਵ ਮਾਮਲੇ ਕੋਰੋਨਾ ਪੀੜਤ ਮ੍ਰਿਤਕ ਦੇ ਸੰਪਰਕ ਵਾਲੇ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕੱਲ ਬੁੱਧਵਾਰ ਕੋਰੋਨਾ ਵਾਇਰਸ ਕਰਕੇ ਜਲੰਧਰ ਦੇ ਰਹਿਣ ਵਾਲੇ ਨਰੇਸ਼ ਚਾਵਲਾ ਦੀ ਪੀਜੀਆਈ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ।
ਦੱਸਣਯੋਗ ਹੈ ਕਿ ਉਸ ਦੀ ਹਾਲਤ ਸਿਹਤ ਪਿਛਲੇ ਕਾਫੀ ਸਮੇਂ ਤੋਂ ਖਰਾਬ ਹੋਣ ਕਰਕੇ ਉਸ ਨੂੰ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋ ਚੁੱਕੀ ਸੀ। ਕੱਲ ਇਲਾਜ ਦੌਰਾਨ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਮੌਤ ਨਾਲ ਜਲੰਧਰ ਜ਼ਿਲੇ ਵਿਚ ਮੌਤਾਂ ਦੀ ਗਿਣਤੀ ਪੰਜ ਹੋ ਗਈ ਹੈ। ਇਥੇ ਦੱਸ ਦੇਈਏ ਕਿ ਜ਼ਿਲੇ ਵਿਚ ਹੁਣ ਤੱਕ 12 ਲੋਕ ਸਿਹਤਮੰਦ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਕੁਲ ਮਾਮਲਿਆਂ ਦੀ ਗਿਣਤੀ 148 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ ਕੱਲ ਬੁੱਧਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਇਕ ਸਟਾਫ ਮੈਂਬਰ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਹਸਪਤਾਲ ਦੇ ਸਟਾਫ ਵਿਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਿਹਤ ਵਿਭਾਗ ਨੇ ਲਗਭਗ 100 ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਹਨ। ਇਥੇ ਦੱਸ ਦੇਈਏ ਕਿ ਸਿਹਤ ਵਿਭਾਗ ਨੇ 29 ਅਤੇ 29 ਅਪ੍ਰੈਲ ਨੂੰ ਕਈ ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿਚੋਂ 165 ਸੈਂਪਲਾਂ ਦੀ ਰਿਪੋਰਟ ਸਿਹਤ ਵਿਭਾਗ ਜਲੰਧਰ ਨਹੀਂ ਪਹੁੰਚੀ ਹੈ।