CBSE announces to conduct : ਕੋਵਿਡ-19 ਕਾਰਨ 10ਵੀਂ ਤੇ 12ਵੀਂ ਦੀਆਂ ਬਹੁਤ ਸਾਰੀਆਂ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ ਸਨ। ਸੋਸ਼ਲ ਮੀਡੀਆ ‘ਤੇ ਵਾਰ-ਵਾਰ ਗਲਤ ਅਫਵਾਹਾਂ ਉਡਾ ਕੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਸਿੱਖਿਆ ਬੋਰਡ ਵਲੋਂ ਮਾਪਿਆਂ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਅਫਵਾਹਾਂ ‘ਤੇ ਧਿਆਨ ਨਾ ਦੇਣ ਨੂੰ ਕਿਹਾ ਗਿਆ ਹੈ। ਇਨ੍ਹਾਂ ਸਾਰੀਆਂ ਅਟਕਲਾਂ ਨੂੰ ਵਿਰ੍ਹਾਮ ਲਗਾਉਂਦੇ ਹੋਏ ਹੁਣ CBSE ਵਲੋਂ 10ਵੀਂ ਤੇ 12ਵੀਂ ਦੀਆਂ ਰੱਦ ਹੋਈਆਂ ਪ੍ਰੀਖਿਆਵਾਂ ਨੂੰ ਜੁਲਾਈ ਵਿਚ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਐੱਮ. ਐੱਚ. ਆਰ. ਡੀ. ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਦਿੱਤੀ।
ਪ੍ਰੀਖਿਆਵਾਂ ਰੱਦ ਹੋਣ ਕਾਰਨ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਵਿਚ ਵਿਚਾਲੇ ਫਸੇ ਪਏ ਹਨ। ਉਹ ਨਾ ਤਾਂ ਅਗਲੀ ਕਲਾਸ ਵਿਚ ਦਾਖਲਾ ਲੈ ਸਕਦੇ ਹਨ ਤੇ ਨਾ ਹੀ ਕੋਈ ਭਵਿੱਖ ਬਾਰੇ ਕੋਈ ਯੋਜਨਾ ਬਣਾ ਸਕਦੇ ਹਨ। ਪਰ ਅੱਜ ਸੀ. ਬੀ. ਐੱਸ. ਈ. ਵਲੋਂ ਹੋਏ ਐਲਾਨ ਤੋਂ ਬਾਅਦ ਵਿਦਿਆਰਥੀਆਂ ਨੇ ਸੁੱਖ ਦਾ ਸਾਹ ਲਿਆ ਹੈ। ਉਨ੍ਹਾਂ ਐਲਾਨ ਕੀਤਾ ਕਿ 12ਵੀਂ ਦੇ ਸਾਰੇ ਵਿਦਿਆਰਥੀ ਪ੍ਰੀਖਿਆ ਲੈਣਗੇ ਤੇ ਜਦੋਂ ਕਿ 10ਵੀਂ ਦੇ ਸਿਰਫ ਉਹੀ ਵਿਦਿਆਰਥੀ ਪ੍ਰੀਖਿਆ ਦੇਣਗੇ ਜਿਹੜੇ ਪੂਰਬੀ ਦਿੱਲੀ ਦੇ ਦੰਗਿਆਂ ਤੋਂ ਪ੍ਰਭਾਵਿਤ ਸਨ। ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਅਜੇ ਤਕ ਨਹੀਂ ਕੀਤਾ ਗਿਆ ਹੈ ਪਰ ਉਨ੍ਹਾਂ ਨੇ ਇਹ ਤਾਂ ਸਪੱਸ਼ਟ ਕਰ ਦਿੱਤਾ ਹੈ ਕਿ ਜਿਹੜੀਆਂ 29 ਵਿਸ਼ਿਆਂ ਦੀਆਂ ਪ੍ਰੀਖਿਆਵਾਂ ਪੈਂਡਿੰਗ ਸਨ ਉਹ ਜੁਲਾਈ ਵਿਚ ਹੋਣਗੀਆਂ।